ਗੜ੍ਹਸ਼ੰਕਰ- ਇਲਾਕੇ ਵਿੱਚ ਲੰਘੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਅਤੇ ਅੱਜ ਬਾਅਦ ਦੁਪਹਿਰ ਹੋਈ ਗੜੇਮਾਰੀ ਕਾਰਨ ਕਣਕ ਅਤੇ ਤੇਲ ਬੀਜਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਭਾਰੀ ਮੀਂਹ ਤੇ ਤੇਜ਼ ਝੱਖੜ ਕਾਰਨ ਅਗੇਤੀ ਕਣਕ ਖੇਤਾਂ ਵਿੱਚ ਵਿੱਛ ਗਈ ਅਤੇ ਗੜੇਮਾਰੀ ਨਾਲ ਕਣਕ ਦੇ ਸਿੱਟੇ ਝੜਨੇ ਸ਼ੁਰੂ ਹੋ ਗਏ। ਇਸ ਤੋਂ ਇਲਾਵਾ ਪੱਕਣ ਨੇੜੇ ਪੁੱਜੀਆਂ ਸਰੋਂ ਅਤੇ ਤਾਰਾ ਮੀਰਾ ਦੀਆਂ ਫ਼ਸਲਾਂ ਵੀ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ। ਪੰਜਾਬ ਕਿਸਾਨ ਸਭਾ ਦੇ ਸਕੱਤਰ ਗੁਰਨੇਕ ਸਿੰਘ ਭੱਜਲ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
INDIA ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀ ਮਿਹਨਤ ’ਤੇ ਪਾਣੀ ਫੇਰਿਆ