ਪੰਜਾਬ ਸਰਕਾਰ ਵੱਲੋਂ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਵਿੱਚ ਲੋਕ ਇਨਸਾਫ਼ ਪਾਰਟੀ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ’ਚ ਮੀਟਿੰਗ ਦੌਰਾਨ ਜਦੋਂ ਪਾਰਟੀ ਦੇ ਵਿਧਾਇਕਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੇ ਅੰਦਰ ਜਾਣ ਦਾ ਯਤਨ ਕੀਤਾ ਤਾਂ ਪੁਲੀਸ ਨੇ ਦੋਵੇਂ ਭਰਾਵਾਂ ਨੂੰ ਰੋਕ ਦਿੱਤਾ। ਉਨ੍ਹਾਂ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਅਤੇ ਚੁਣੇ ਨੁਮਾਇੰਦਿਆਂ ਦੀ ਹੱਤਕ ਕਰਾਰ ਦਿੱਤਾ। ਮੀਟਿੰਗ ਦੌਰਾਨ ਅਕਾਲੀ ਦਲ ਦੇ ਇੱਕ ਆਗੂ ਨੇ ਜਦੋਂ ਬੈਂਸ ਭਰਾਵਾਂ ਨੂੰ ਸੱਦਣ ਦੀ ਵਕਾਲਤ ਕੀਤੀ ਤਾਂ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਚੋਣ ਕਮਿਸ਼ਨ ਤੋਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ ਹੀ ਸੱਦਾ ਪੱਤਰ ਭੇਜੇ ਗਏ ਹਨ। ਸਰਕਾਰੀ ਨੁਮਾਇੰਦੇ ਨੇ ਇਹ ਵੀ ਦਲੀਲ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ (1920), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਨੁਮਾਇੰਦਿਆਂ ਨੂੰ ਵੀ ਨਹੀਂ ਸੱਦਿਆ ਗਿਆ ਹੈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਵਿਧਾਇਕ ਹੋਣ ਕਾਰਨ ਬੈਂਸ ਭਰਾਵਾਂ ਨੂੰ ਮੀਟਿੰਗ ’ਚ ਬੁਲਾਇਆ ਜਾਣਾ ਚਾਹੀਦਾ ਸੀ।
INDIA ਮੀਟਿੰਗ ’ਚ ਨਾ ਜਾਣ ਦੇ ਰੋਸ ਵਜੋਂ ਬੈਂਸ ਭਰਾਵਾਂ ਵੱਲੋਂ ਪੰਜਾਬ ਭਵਨ...