ਮੁਕਾਬਲੇ ਵਿੱਚ ਦੋ ਅਤਿਵਾਦੀ ਹਲਾਕ

ਸ੍ਰੀਨਗਰ (ਸਮਾਜਵੀਕਲੀ):  ਜੰਮੂ ਕਸ਼ਮੀਰ ਦੇ ਬਾਰਾਮੁੱਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ’ਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਦੋ ਅਣਪਛਾਤੇ ਅਤਿਵਾਦੀ ਮਾਰੇ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੱਜ ਸਵੇਰੇ ਉੱਤਰੀ ਕਸ਼ਮੀਰ ਦੇ ਸੋਪੋਰ ਇਲਾਕੇ ਵਿਚਾਲੇ ਹਰਦਸ਼ਿਵਾ ’ਚ ਮੁਹਿੰਮ ਸ਼ੁਰੂ ਕੀਤੀ ਸੀ।

ਤਲਾਸ਼ੀ ਮੁਹਿੰਮ ਉਸ ਸਮੇਂ ਮੁਕਾਬਲੇ ’ਚ ਬਦਲ ਗਈ ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀ ਚਲਾ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ’ਚ ਦੋ ਅਤਿਵਾਦੀ ਹਲਾਕ ਹੋ ਗਏ। ਇਸੇ ਦੌਰਾਨ ਪਾਕਿਸਤਾਨੀ ਫ਼ੌਜ ਨੇ ਅੱਜ ਕੰਟਰੋਲ ਰੇਖਾ ਦੇ ਨਾਲ ਜੰਮੂ ਕਸ਼ਮੀਰ ਦੇ ਮਛੀਲ ਸੈਕਟਰ ’ਚ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਬੰਬ ਸੁੱਟੇ।

Previous articleਅਸਮਾਨੀਂ ਬਿਜਲੀ ਡਿੱਗਣ ਨਾਲ ਬਿਹਾਰ ਵਿੱਚ 83 ਮੌਤਾਂ
Next articleਸੰਜਿਤਾ ਚਾਨੂ ਨੂੰ ਮਿਲੇਗਾ ‘ਅਰਜੁਨ ਐਵਾਰਡ’