ਨਵੀਂ ਦਿੱਲੀ (ਸਮਾਜ ਵੀਕਲੀ) : ਜੰਮੂ-ਕਸ਼ਮੀਰ ਦੇ ਸਾਬਕਾ ਉਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ਨੇ ਅੱਜ ਕੰਪਟਰੋਲਰ ਐਂਡ ਆਡੀਟਰ ਜਨਰਲ(ਕੈਗ) ਵਜੋਂ ਸਹੁੰ ਚੁੱਕ ਲਈ। ਰਾਸ਼ਟਰਪਤੀ ਭਵਨ ਨੇ ਬਿਆਨ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਹਲਫ਼ ਦੁਆਇਆ। ਗੁਜਰਾਤ ਕੇਡਰ ਦੇ 1985 ਬੈਚ ਦੇ ਆਈਏਐਸ ਅਧਿਕਾਰੀ (ਸੇਵਾਮੁਕਤ) ਸ੍ਰੀ ਮੁਰਮੂ ਦਾ ਕਾਰਜਕਾਲ 20 ਨਵੰਬਰ 2024 ਤੱਕ ਰਹੇਗਾ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ।
HOME ਮੁਰਮੂ ਨੇ ਕੈਗ ਵਜੋਂ ਹਲਫ਼ ਲਿਆ; ਅਹੁਦਾ ਸੰਭਾਲਿਆ