ਐੱਸਏਐੱਸ ਨਗਰ (ਮੁਹਾਲੀ) (ਸਮਾਜ ਵੀਕਲੀ): ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ 302, 364 ਸਮੇਤ ਹੋਰ ਸਖ਼ਤ ਧਰਾਵਾਂ ਤਹਿਤ ਦਰਜ ਐਫ਼ਆਈਆਰ ਨੂੰ ਰੱਦ ਕਰਨ ਦੇ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਕੇਸ ਦਾ ਨਿਬੇੜਾ ਕੀਤਾ ਜਾ ਸਕੇ। ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਸਾਬਕਾ ਡੀਜੀਪੀ ਨੇ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਸ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ 29 ਸਾਲ ਬਾਅਦ ਦਰਜ ਕੀਤਾ ਅਪਰਾਧਿਕ ਮਾਮਲਾ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।
HOME ਮੁਲਤਾਨੀ ਕੇਸ: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ...