ਮੁਲਤਾਨੀ ਕੇਸ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਸ਼ਿਕਾਇਤਕਰਤਾ ਨੂੰ ਨੋਟਿਸ

ਐੱਸ.ਏ.ਐੱਸ. ਨਗਰ (ਮੁਹਾਲੀ) (ਸਮਾਜ ਵੀਕਲੀ): ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ’ਚ ਨਾਮਜ਼ਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਧਾਰਾ 302, 364 ਸਮੇਤ ਹੋਰਨਾਂ ਸਖ਼ਤ ਧਾਰਾਵਾਂ ਤਹਿਤ ਦਰਜ ਕੇਸ ਰੱਦ ਕਰਨ ਦੇ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਈ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰ ਕੇ ਤਿੰਨ ਹਫ਼ਤਿਆਂ ਅੰਦਰ ਆਪੋ-ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਤਾਂ ਜੋ ਇਸ ਕੇਸ ਦਾ ਨਿਬੇੜਾ ਕੀਤਾ ਜਾ ਸਕੇ। ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਹੈ। ਸਾਬਕਾ ਡੀਜੀਪੀ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਮਟੌਰ ਥਾਣੇ ਵਿੱਚ 29 ਸਾਲਾਂ ਬਾਅਦ ਦਰਜ ਕੀਤਾ ਗਿਆ ਅਪਰਾਧਿਕ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ

Previous articleਖੇਤੀ ਕਾਨੂੰਨਾਂ ਖ਼ਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19 ਨੂੰ
Next articleਭਾਜਪਾ ਪ੍ਰਧਾਨ ’ਤੇ ਹਮਲਾ ਮੈਂ ਕਰਵਾਇਆ: ਬਿੱਟੂ