ਮੁਲਾਜ਼ਮਾਂ ਨੇ ਜੇਲ੍ਹ ਰੋਡ ’ਤੇ ਆਵਾਜਾਈ ਵੀ ਰੋਕੀ

ਪਟਿਆਲਾ (ਸਮਾਜ ਵੀਕਲੀ):  ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਦੀ ਅਣਦੇਖੀ ਦੇ ਖ਼ਿਲਾਫ਼ ਅੱਜ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੀ ਅਗਵਾਈ ਹੇਠਾਂ ਮੁਲਾਜ਼ਮਾਂ ਨੇ ਇਥੇ ਡੀ.ਸੀ. ਦਫ਼ਤਰ ਵਿਖੇ ਧਰਨਾ ਦੇਣ ਮਗਰੋਂ ਜੇਲ੍ਹ ਰੋਡ ’ਤੇ ਆਵਾਜਾਈ ਰੋਕੀ ਜਿਸ ਦੌਰਾਨ ਸਰਕਾਰ ਨੂੰ ਅਗਾਹ ਕੀਤਾ ਕਿ ਜੇਕਰ ਅਜੇ ਵੀ ਮੁਲਾਜ਼ਮਾਂ ਪ੍ਰਤੀ ਰਵੱਈਆ ਨਾ ਬਦਲਿਆ ਗਿਆ, ਤਾਂ ਸਰਕਾਰ ਨੂੰ ਮੁਲਾਜ਼ਮਾਂ ਦੇ ਹੋਰ ਵੀ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ।

ਇਸ ਧਰਨੇ ਗੁਰਮੀਤ ਵਾਲੀਆ, ਹਰਦੀਪ ਟੋਡਰਪੁਰ, ਨਿਰਮਲ ਧਾਲੀਵਾਲ, ਦਰਸ਼ਨ ਲੁਬਾਣਾ, ਦਰਸ਼ਨ ਬੇਲੂਮਾਜਰਾ, ਸੁਰਿੰਦਰ ਫਰੀਦਪੁਰ, ਜਸਵੀਰ ਖੋਖਰ, ਵਿਕਰਮਦੇਵ ਸਿੰਘ, ਧਨਵੰਤ ਭੱਠਲ, ਜਗਰੂਪ ਮਹਿਮਦਪੁਰ, ਹਰਭਜਨ ਪਿਲਖਣੀ ਤੇ ਅਵਤਾਰ ਸ਼ੇਰਗਿੱਲ ਆਦਿ ਨੇ ਵੀ ਸੰਬੋਧਨ ਕੀਤਾ। ਆਗੂਆਂ ਦਾ ਕਹਿਣਾ ਸੀ ਕਿ ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮ ਆਗੂਆਂ ਨਾਲ਼ ਕੀਤੀਆਂ ਤਿੰਨ ਮੀਟਿੰਗਾਂ ਦੌਰਾਨ ਵੀ ਕੋਈ ਮੰਗ ਪ੍ਰਵਾਨ ਨਹੀਂ ਕੀਤੀ। ਜਿਸ ਤੋਂ ਸਪੱਸ਼ਟ ਹੈ ਕਿ ਇਹ ਕਮੇਟੀ ਮੁਲਾਜ਼ਮ ਸੰਘਰਸ਼ ਨੂੰ ਠੰਢਾ ਕਰਨ ਲਈ ਹੀ ਗਠਿਤ ਕੀਤੀ ਗਈ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉਪ-ਕੁਲਪਤੀ ਨੇ ਕੀਤੀ ਅਫ਼ਗਾਨ ਵਿਦਿਆਰਥੀਆਂ ਨਾਲ ਮੁਲਾਕਾਤ
Next articleਪਾਕਿਸਤਾਨ ਵਿੱਚ ਧਮਾਕਾ, ਦੋ ਬੱਚੇ ਹਲਾਕ