ਮੁੰਬਈ ਵਿੱਚ ਪੈਟਰੋਲ ਦਾ ਮੁੱਲ 99 ਰੁਪਏ ਤੋਂ ਪਾਰ

ਨਵੀਂ ਦਿੱਲੀ ,ਸਮਾਜ ਵੀਕਲੀ: ਕੌਮਾਂਤਰੀ ਤੇਲ ਕੀਮਤਾਂ ਵਿੱਚ ਵਾਧੇ ਮਗਰੋਂ ਸਾਰੀਆਂ ਤੇਲ ਕੰਪਨੀਆਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕਰਨ ਮਗਰੋਂ ਮੁੰਬਈ ਵਿੱਚ ਪੈਟਰੋਲ ਦੀ ਕੀਮਤ 99 ਰੁਪਏ ਪ੍ਰਤੀ ਲਿਟਰ ਪਾਰ ਕਰ ਗਈ ਹੈ। ਪੈਟਰੋਲ ਦੀ ਕੀਮਤ ਵਿੱਚ 27 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ ਵਿੱਚ 29 ਪੈਸੇ ਪ੍ਰਤੀ ਲਿਟਰ ਵਾਧਾ ਕੀਤਾ ਗਿਆ ਹੈ।

ਦਿੱਲੀ ਵਿੱਚ ਪੈਟਰੋਲ ਦੀ ਕੀਮਤ 92.85 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 83.51 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਕਈ ਸ਼ਹਿਰਾਂ ਵਿੱਚ ਪਹਿਲਾਂ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲਿਟਰ ਤੋਂ ਵਧ ਚੁੱਕੀਆਂ ਹਨ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਪ੍ਰਤੀ ਲਿਟਰ 99.14 ਰੁਪਏ ਅਤੇ ਡੀਜ਼ਲ ਦੀ ਕੀਮਤ 90.71 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਸਟਰੇਲੀਆ ਦੇ ਸਰਕਾਰੀ ਸਕੂਲਾਂ ਵਿੱਚ ਕਿਰਪਾਨ ਪਹਿਨਣ ’ਤੇ ਪਾਬੰਦੀ
Next articleਕਿਸਾਨਾਂ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਕਾਫ਼ਲਾ ਘੇਰਿਆ