ਮੁੰਬਈ ਹਵਾਈ ਅੱਡੇ ’ਤੇ 80 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਮੁੰਬਈ (ਸਮਾਜ ਵੀਕਲੀ)  : ਡੀਆਰਆਈ ਨੇ ਮੁੰਬਈ ਹਵਾਈ ਅੱਡੇ ਤੋਂ 80 ਕਰੋੜ ਰੁਪਏ ਦੀ ਕੀਮਤ ਦੀ 16 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਬੁੱਧਵਾਰ ਨੂੰ ਯਾਤਰੀ ਨੂੰ ਰੋਕ ਕੇ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਗਈ, ਜਿਸ ਤੋਂ ਬਾਅਦ ਉਸ ਦੇ ਕਬਜ਼ੇ ‘ਚੋਂ ਪਾਬੰਦੀਸ਼ੁਦਾ ਪਦਾਰਥ ਬਰਾਮਦ ਹੋਇਆ। ਡੀਆਰਆਈ ਅਧਿਕਾਰੀ ਨੇ ਦੱਸਿਆ ਕਿ ਹੈਰੋਇਨ ਟਰਾਲੀ ਬੈਗ ਵਿੱਚ ਲੁਕਾ ਕੇ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਾਸੀ ਕੇਰਲਾ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ’ਚ ਅਗਵਾ ਕੀਤੇ ਸਿੱਖ ਪਰਿਵਾਰ ਦੀਆਂ ਲਾਸ਼ਾਂ ਮਿਲੀਆਂ
Next articleਗਾਂਬੀਆ ’ਚ 66 ਬੱਚਿਆਂ ਦੀ ਮੌਤ: ਵਿਸ਼ਵ ਸਿਹਤ ਸੰਗਠਨ ਨੇ ਭਾਰਤੀ ਕੰਪਨੀ ਦੀਆਂ ਦਵਾਈਆਂ ਖ਼ਿਲਾਫ਼ ਅਲਰਟ ਜਾਰੀ, ਜਾਂਚ ਸ਼ੁਰੂ