ਪੰਜਾਬ ਸਰਕਾਰ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਦੀਆਂ ਕੌਮਾਂਤਰੀ ਪ੍ਰਾਪਤੀਆਂ ਲਈ ਸਨਮਾਨਿਤ ਕਰਦਿਆਂ ਡੇਢ ਲੱਖ ਰੁਪਏ ਦਾ ਚੈੱਕ ਅੱਜ ਉਨ੍ਹਾਂ ਦੀ ਮਾਤਾ ਨੂੰ ਸੌਂਪਿਆ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਇਹ ਚੈੱਕ ਡਾਇਰੈਕਟਰ ਖੇਡਾਂ ਸੰਜੈ ਪੋਪਲੀ ਅਤੇ ਡਿਪਟੀ ਡਾਇਰੈਕਟਰ ਖੇਡਾਂ ਕਰਤਾਰ ਸਿੰਘ ਨੇ ਦਿੱਤਾ। ਜ਼ਿਕਰਯੋਗ ਹੈ ਕਿ ਸਿਮਰਨਜੀਤ ਕੌਰ ਇਸ ਸਮੇਂ 2020 ਟੋਕੀਓ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਸਤੇ ਕੈਂਪ ਲਾ ਰਹੀ ਹੈ। ਉਸ ਨੇ ਸਾਲ 2018 ਦੌਰਾਨ ਨਵੀਂ ਦਿੱਲੀ ਵਿੱਚ ਹੋਏ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਅਧਿਕਾਰੀਆਂ ਨੇ ਸਿਮਰਨਜੀਤ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਸ ਦੀ ਮਾਤਾ ਨੂੰ ਭਰੋਸਾ ਦਿੱਤਾ ਕਿ ਪੰਜਾਬ ਲਈ ਨਾਮਣਾ ਖੱਟਣ ਵਾਲੇ ਖਿਡਾਰੀਆਂ ਦੀ ਸਹਾਇਤਾ ਲਈ ਸਰਕਾਰ ਹਮੇਸ਼ਾ ਤਿਆਰ ਹੈ।
Sports ਮੁੱਕੇਬਾਜ਼ ਸਿਮਰਨਜੀਤ ਨੂੰ ਡੇਢ ਲੱਖ ਰੁਪਏ ਦੀ ਸਹਾਇਤਾ