ਅਧਿਆਪਕ ਵਰਗ ‘ਚ ਭਰਿਆ ਨਵਾਂ ਜੋਸ਼
ਹੁਸ਼ਿਆਰਪੁਰ /ਸ਼ਾਮ ਚੁਰਾਸੀ (ਕੁਲਦੀਪ ਚੁੰਬਰ) (ਸਮਾਜ ਵੀਕਲੀ)- ਕੇਂਦਰ ਸਰਕਾਰ ਵੱਲੋਂ ਕਰਵਾਏ ਸਕੂਲ ਸਿੱਖਿਆ ਰਾਸ਼ਟਰੀ ਸਰਵੇਖਣ (ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ) ‘ਚ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਦੇ ਸੰਦਰਭ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਹੋਏੇ ਰਾਜ ਪੱਧਰੀ ਵਰਚੂਅਲ ਸਮਾਗਮ ਦੌਰਾਨ ਜਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਸਕੂਲ ਮੁਖੀਆਂ, ਅਧਿਆਪਕਾਂ, ਲੋਕ ਨੁਮਾਇੰਦਿਆਂ ਤੇ ਮੋਹਤਬਰ ਸ਼ਖਸ਼ੀਅਤਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ। ਇਸ ਸਬੰਧੀ ਸਰਕਾਰੀ ਹਾਈ ਸਕੂਲ ਧਾਮੀਆਂ ਕਲਾਂ ਵਿਖੇ ਹੋਏ ਸਮਾਗਮ ਦੇ ਇੰਚਾਰਜ ਬਬੀਤਾ ਕੁਮਾਰੀ ਦੀ ਅਗਵਾਈ ‘ਚ ਅਧਿਆਪਕਾਂ ਤੇ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ।
ਮੈਡਮ ਬਬੀਤਾ ਕੁਮਾਰੀ ਨੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਅਧਿਆਪਕਾਂ ਲਈ ਬਹੁਤ ਹੀ ਸੁਭਾਗਾ ਦਿਨ ਸੀ, ਜਦੋਂ ਸੂਬੇ ਦੇ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਕੌਮੀ ਪੱਧਰ ਦੀ ਪ੍ਰਾਪਤੀ ਲਈ ਪ੍ਰਸ਼ੰਸ਼ਾ ਕੀਤੀ ਅਤੇ ਧੰਨਵਾਦ ਕੀਤਾ। ਮੁੱਖ ਮੰਤਰੀ ਵੱਲੋਂ ਦਿੱਤੀ ਗਈ ਹੱਲਾਸ਼ੇਰੀ ਸਦਕਾ ਰਾਜ ਦੇ ਅਧਿਆਪਕ ਹੋਰ ਵਧੇਰੇ ਜੋਸ਼ ਨਾਲ ਕੰਮ ਕਰਨਗੇ ਤੇ ਪੰਜਾਬ ਕੌਮੀ ਪੱਧਰ ‘ਤੇ ਅੱਵਲ ਨੰਬਰ ਦਾ ਰੁਤਬਾ ਕਾਇਮ ਰੱਖੇਗਾ। ਸ਼੍ਰੀ ਕੁਲਦੀਪ ਸਿੰਘ ਸਰਪੰਚ ਧਾਮੀਆਂ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ‘ਚ ਪ੍ਰਦਾਨ ਕੀਤੀਆਂ ਗਈਆਂ ਸਹੂਲਤਾਂ ਤੇ ਅਧਿਆਪਕ ਵਰਗ ਵੱਲੋਂ ਕੀਤੀ ਗਈ ਮਿਹਨਤ ਸਦਕਾ ਹੀ, ਰਾਜ ਨੂੰ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਸਭ ਤੋਂ ਵੱਡਾ ਖਿਤਾਬ ਮਿਲਿਆ ਹੈ। ਉਨ੍ਹਾਂ ਇਸ ਪ੍ਰਾਪਤੀ ਨੂੰ ਸਮੁੱਚੇ ਰਾਜ ਲਈ ਵੱਡਾ ਮਾਣ ਕਰਾਰ ਦਿੱਤਾ।
ਇਸ ਮੌਕੇ ਸਕੂਲ ਅਧਿਆਪਕ ਸ਼੍ਰੀ ਅਸ਼ਵਨੀ ਕੁਮਾਰ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਜਾਦੂਮਈ ਅਗਵਾਈ ਨੇ ਪੰਜਾਬ ਨੂੰ ਪਹਿਲੀ ਵਾਰ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਾਉਣ ਦੀ ਸਫਲਤਾ ਦਿਵਾਈ ਹੈ। ਜਿਸ ਨੇ ਪੂਰੇ ਅਧਿਆਪਕ ਤੇ ਵਿਦਿਆਰਥੀ ਵਰਗ ਦਾ ਮਾਣ ਵਧਾਇਆ ਹੈ। ਇਸੇ ਤਹਿਤ ਨੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ‘ਚ ਜੋ ਸਹੂਲਤਾਂ ਸਥਾਪਤ ਹੋਈਆਂ ਹਨ, ਉਹ ਦੇਸ਼ ਦੇ ਕਿਸੇ ਵੀ ਹੋਰ ਰਾਜ ‘ਚ ਦੇਖਣ ਨੂੰ ਨਹੀਂ ਮਿਲਦੀਆਂ। ਜਿੰਨ੍ਹਾਂ ਸਦਕਾ ਰਾਜ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਲੱਖਾਂ ‘ਚ ਵਧੀ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੇ ਸਰਕਾਰ ਦਾ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਸਹੂਲਤਾਂ ਲਈ ਧੰਨਵਾਦ ਕੀਤਾ।ਇਸ ਮੌਕੇ ਤੇ ਓਂਕਾਰ ਸਿੰਘ ਸੈਂਟਰ ਹੈਡ ਟੀਚਰ ,ਸ਼੍ਰੀ ਰਾਜ ਕੁਮਾਰ ,ਮੈਡਮ ਕੁਲਵਿੰਦਰ ਕੌਰ ,ਸ਼੍ਰੀ ਸੰਦੀਪ ਪਾਲ ਸਿੰਘ ਵੱਖ ਵੱਖ ਸਕੂਲਾਂ ਤੋਂ ਅਧਿਆਪਕ ਹਾਜਰ ਸਨ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly