ਰਾਜ ਸਭਾ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਬਾਹਰਲੀਆਂ ਤਾਕਤਾਂ ਦੇ ਦਬਾਅ ਹੇਠ ਆ ਕੇ ਹੀ ਬੇਅਦਬੀ ਦੇ ਮਾਮਲਿਆਂ ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮੁਆਫੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਬਾਦਲ ਦੇ ਨਿੱਜੀ ਤੌਰ ਤੇ ਬੇਅਬਦੀ ਦੇ ਘਿਣਾਉਣੇ ਅਪਰਾਧ ਵਿਚ ਸ਼ਾਮਲ ਨਾ ਹੋਣ ਦੀ ਗੱਲ ਕਹਿ ਕੇ ਉਨ੍ਹਾਂ ਨੂੰ ਦੋਸ਼ ਮੁਕਤ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਇਸ ਬਿਆਨ ਨਾਲ ਕਾਂਗਰਸ ਪਾਰਟੀ ਨੂੰ ਜੋ ਨੁਕਸਾਨ ਪੰਜਾਬ ਵਿੱਚ ਹੋਇਆ ਹੈ, ਉਸ ਨੂੰ ਮੁੜ ਬਿਆਨ ਜਾਰੀ ਕਰਕੇ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਗੁਟਕਾ ਸਾਹਿਬ ਹੱਥਾਂ ਵਿਚ ਲੈ ਕੇ ਸਹੁੰ ਚੁੱਕੀ ਸੀ ਕਿ ਉਹ ਬੇਅਦਬੀ ਦੇ ਮੁੱਦੇ ’ਤੇ ਬਾਦਲਾਂ ਨੂੰ ਸਜ਼ਾ ਦਿਵਾਉਣਗੇ ਪਰ ਹੁਣ ਉਨ੍ਹਾਂ ਨੇ ਖੁਦ ਹੀ ਆਪਣੀ ਸਹੁੰ ਦੀ ਨਿਰਾਦਰੀ ਕੀਤੀ ਹੈ।
INDIA ਮੁੱਖ ਮੰਤਰੀ ਨੇ ਦਬਾਅ ਹੇਠ ਬਾਦਲਾਂ ਨੂੰ ਮੁਆਫ਼ੀ ਦਿੱਤੀ: ਬਾਜਵਾ