ਚੰਡੀਗੜ੍ਹ (ਸਮਾਜ ਵੀਕਲੀ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੇ ਇਕ ਪਿੰਡ ਦੇ ਛੱਪੜ ’ਚ ਪੰਜ ਬੱਚਿਆਂ ਸਣੇ ਛੇ ਜਣਿਆਂ ਦੀ ਡੁੱਬਣ ਕਾਰਨ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰੇਕ ਪੀੜਤ ਪਰਿਵਾਰ ਨੂੰ 50,000 ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਇਸ ਦੁੱਖ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਹਰ ਸੰਭਵ ਮਦਦ ਕੀਤੀ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly