ਮੁੱਖ ਮੰਤਰੀ ਵੱਲੋਂ ‘ਘਰ ਘਰ ਨਿਗਰਾਨੀ’ ਐਪ ਜਾਰੀ

ਚੰਡੀਗੜ੍ਹ (ਸਮਾਜਵੀਕਲੀ):   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਪਹਿਲ ਕਰਦਿਆਂ ਮੋਬਾਈਲ ਆਧਾਰਿਤ ਐਪ ‘ਘਰ ਘਰ ਨਿਗਰਾਨੀ’ ਲਾਂਚ ਕੀਤੀ।

ਇਸ ਐਪ ਜ਼ਰੀਏ ਸੂਬੇ ਦੇ ਹਰ ਘਰ ’ਤੇ ਮਹਾਂਮਾਰੀ ਦੇ ਖਾਤਮੇ ਤੱਕ ਨਿਗਰਾਨੀ ਰੱਖੀ ਜਾਵੇਗੀ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਨੇ ਇਹ ਐਪ ਜਾਰੀ ਕੀਤੀ। ਇਹ ਐਪ ਕਰੋਨਾਵਾਇਰਸ ਦੀ ਛੇਤੀ ਸ਼ਨਾਖਤ ਅਤੇ ਟੈਸਟਿੰਗ ਵਿਚ ਮਦਦਗਾਰ ਬਣੇਗੀ।

ਵਧੀਕ ਮੁੱਖ ਸਕੱਤਰ (ਸਿਹਤ) ਅਨੁਰਾਗ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 30 ਸਾਲ ਤੋਂ ਵੱਧ ਉਮਰ ਦੀ ਪੰਜਾਬ ਦੀ ਸਾਰੀ ਸ਼ਹਿਰੀ ਤੇ ਪੇਂਡੂ ਵਸੋਂ ਦਾ ਸਰਵੇਖਣ ਕੀਤਾ ਜਾਵੇਗਾ। ਇਸ ਵਿੱਚ ਸਾਹ ਦੀ ਬਿਮਾਰੀ ਤੋਂ ਪੀੜਤ ਅਤੇ ਵਾਇਰਸ ਵਰਗੀਆਂ ਹੋਰ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਵੀ ਕਵਰ ਕੀਤਾ ਜਾਵੇਗਾ ਤੇ ਹਰੇਕ ਵਿਅਕਤੀ ਦੀ ਪਿਛਲੇ ਇਕ ਹਫਤੇ ਦੀ ਸਿਹਤ ਬਾਰੇ ਮੁਕੰਮਲ ਡਾਟਾ ਤਿਆਰ ਕੀਤਾ ਜਾਵੇਗਾ।

Previous articleਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਦਰਬਾਰ ਸਾਹਿਬ ਨਤਮਸਤਕ
Next article‘ਚੋਕਹੋਲਡ’ ਤਕਨੀਕ ’ਤੇ ਰੋਕ ਲਾਉਣਾ ਚਾਹੁੰਦਾ ਹਾਂ: ਟਰੰਪ