ਸਿਰਸਾ (ਸਮਾਜ ਵੀਕਲੀ) : ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਾਧਵੀ ਬਲਾਤਕਾਰ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਦੇ ਮਾਮਲੇ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾ ਨੇ ਆਪਣੀ ਮਾਂ ਨੂੰ ਚਿੱਠੀ ਲਿਖੀ ਹੈ। ਡੇਰਾ ਮੁਖੀ ਵੱਲੋਂ ਚਿੱਠੀ ਵਿੱਚ ਜ਼ੋਰ ਦੇ ਕੇ ਕਿਹਾ ਗਿਆ ਹੈ ਕਿ ਉਹ ਤਾਉਮਰ ਡੇਰਾ ਮੁਖੀ ਬਣਿਆ ਰਹੇਗਾ ਤੇ ਲੋਕਾਂ ਦੀ ਸੇਵਾ ਕਰਦਾ ਰਹੇਗਾ।
ਚਿੱਠੀ ਵਿੱਚ ਜਿਥੇ ਸਰਕਾਰ ਵੱਲੋਂ ਕਰੋਨਾ ਨਾਲ ਨਜਿੱਠਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਗੱਲ ਕਹੀ ਗਈ ਹੈ, ਉਥੇ ਡੇਰੇ ਸ਼ਰਧਾਲੂਆਂ ਵੱਲੋਂ ਖ਼ੂਨਦਾਨ ਕਰਨ ਤੇ ਭਲਾਈ ਦੇ ਕੰਮ ਕਰਨ ਦੀ ਵੀ ਗੱਲ ਕਹੀ ਗਈ ਹੈ। ਡੇਰੇ ਵਿੱਚ ਗੁੱਟਬਾਜ਼ੀ ਦੇ ਸਵਾਲਾਂ ਦਾ ਵੀ ਜਵਾਬ ਦਿੱਤਾ ਗਿਆ ਹੈ।