ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਬਠਿੰਡਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਤੋਂ ਪਹਿਲਾਂ ਅੰਬੇਦਕਰ ਚੌਕ ਵਿਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਇਕੱਠ ਨੂੰ ਰੈਲੀ ਵੱਲ ਕੂਚ ਕਰਨ ਦੇ ਨਿਰਦੇਸ਼ ਦੇ ਦਿੱਤੇ। ਕਾਲੇ ਚੋਲ਼ੇ ਪਾ ਕੇ ਕਾਲੇ ਝੰਡੇ ਲੈ ਕੇ ਜਦੋਂ ਕਿਸਾਨਾਂ ਨੇ ਰੈਲੀ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਪੁਲੀਸ ਨੇ ਕਾਫ਼ਲੇ ਨੂੰ ਰੋਕ ਲਿਆ। ਇਸ ਮੌਕੇ ਡੀਐੱਸਪੀ ਗੁਰਜੀਤ ਸਿੰਘ ਨੇ ਰੋਸ ਨੂੰ ਖ਼ਤਮ ਕਰਨ ਅਤੇ ਤਹਿਸੀਲਦਾਰ ਨੂੰ ਮੰਗ ਪੱਤਰ ਦੇਣ ਦੀ ਗੱਲ ਕਹੀ ਤਾਂ ਕਿਸਾਨਾਂ ਨੇ ਵਿਚਾਰ ਕਰਨ ਦਾ ਬਹਾਨੇ ਬਣਾਉਂਦਿਆਂ ਪੁਲੀਸ ਨੂੰ ਝਕਾਨੀ ਦਿੰਦਿਆਂ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਪਹੁੰਚਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਦੀ ਇਕ ਨਾ ਚੱਲਣ ਦਿੱਤੀ। ਜਦੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ਹਲਕੀ ਮੁੱਠ ਭੇੜ ਵੀ ਕੀਤੀ ਪਰ ਪੁਲੀਸ ਨੇ 250 ਦੇ ਕਰੀਬ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਮੌਕੇ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਰਹੇ ਜਿਨ੍ਹਾਂ ਨੂੰ ਥਾਣਾ ਕੈਨਾਲ ਅਤੇ ਸਿਵਲ ਲਾਈਨ ਪੁਲੀਸ ਥਾਣਿਆਂ ਵਿਚ ਲਿਜਾਇਆ ਗਿਆ। ਇਸ ਸਬੰਧੀ ਡੀਐੱਸਪੀ ਨੇ ਯੂਨੀਅਨ ਦੇ ਵੱਡੇ ਆਗੂਆਂ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਰੜਾ, ਬੋਘ ਸਿੰਘ ਮਾਨਸਾ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਸਮੇਤ 250 ਦੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਭਲਕੇ ਮੈਜਿਸਟਰੇਟ ਦੀ ਅਦਾਲਤ ਵਿਚ ਕਿਸਾਨਾਂ ਨੂੰ ਪੇਸ਼ ਕੀਤਾ ਜਾਵੇਗਾ। ਅੱਜ ਬਠਿੰਡਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਦੇ ਫੇਰੀ ਮੌਕੇ ਬੀ.ਕੇ.ਯੂ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਰੜਾ, ਬੋਘ ਮਾਨਸਾ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੌਹਾ ਨੇ ਦੋਸ਼ ਲਗਾਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਵਰਗ ਨਾਲ ਧੋਖਾ ਕੀਤਾ ਹੈ ਅਤੇ ਵਾਅਦੇ ਮੁਤਾਬਿਕ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ।
INDIA ਮੋਦੀ ਖ਼ਿਲਾਫ਼ ਰੋਹ ਦਬਾਉਣ ਲਈ 250 ਕਿਸਾਨ ਗ੍ਰਿਫ਼ਤਾਰ