ਨਵੀਂ ਦਿੱਲੀ (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ‘ਸ਼ਹੀਦੀ ਦਿਵਸ’ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਭਾਈਚਾਰਕ ਸਾਂਝ ਦੇ ਵਿਚਾਰ ਨੂੰ ਯਾਦ ਕੀਤਾ। ਨੌਵੇਂ ਗੁਰੂ ਤੇਗ ਬਹਾਦਰ ਜੀ ਸਾਲ 1675 ਵਿਚ ਦਿੱਲੀ ਵਿਚ ਸ਼ਹੀਦ ਹੋਏ ਸਨ। ਸ੍ਰੀ ਮੋਦੀ ਨੇ ਟਵੀਟ ਕੀਤਾ, “ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਬਹਾਦਰੀ ਤੇ ਦੂਜਿਆਂ ਪ੍ਰਤੀ ਹਮਦਰਦੀ ਦਾ ਪ੍ਰਤੀਕ ਹੈ। ਮਹਾਨ ਗੁਰੂ ਜੀ ਦੇ ਸ਼ਹੀਦੀ ਪੁਰਬ ’ਤੇ ਮੈਂ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ।’ ਪ੍ਰਧਾਨ ਮੰਤਰੀ ਨੇ ਗੁਰੂ ਜੀ ਨੂੰ ਸ਼ਰਧਾਂਜਲੀ ਦਿੰਦਿਆਂ ਪੰਜਾਬੀ ਭਾਸ਼ਾ ਵਿੱਚ ਟਵੀਟ ਕੀਤਾ।
HOME ਮੋਦੀ ਨੇ ਗੁਰੂ ਤੇਗ ਬਹਾਦਰ ਜੀ ਨੂੰ ਨਮਨ ਕੀਤਾ