ਮੋਦੀ ਵੱਲੋਂ ਕਰੋਨਾਵਾਇਰਸ ਨੂੰ ਠੱਲ੍ਹਣ ਲਈ ਕੇਂਦਰ ਤੇ ਦਿੱਲੀ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਨਵੀਂ ਦਿੱਲੀ (ਸਮਾਜਵੀਕਲੀ) :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮੀ ਰਾਜਧਾਨ ਦਿੱਲੀ ਵਿੱਚ ਕਰੋਨਾਵਾਇਰਸ ਮਹਾਮਾਰੀ ’ਤੇ ਕਾਬੂ ਪਾਉਣ ਲਈ ਕੇਂਦਰ, ਦਿੱਲੀ ਸਰਕਾਰ ਤੇ ਸਥਾਨਕ ਅਧਿਕਾਰੀਆਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਹੈ ਅਤੇ ਹਦਾਇਤ ਕੀਤੀ ਹੈ ਕਿ ਸਾਰੇ ਕੌਮੀ ਰਾਜਧਾਨੀ ਖੇਤਰ ਵਿੱਚ ਮਹਾਮਾਰੀ ’ਤੇ ਕਾਬੂ ਪਾਉਣ ਲਈ ਇਸੇ ਤਰ੍ਹਾਂ ਦੇ ਊਪਰਾਲੇ ਕੀਤੇ ਜਾਣ।

ਇਸ ਦੌਰਾਨ ਸ੍ਰੀ ਮੋਦੀ ਨੇ ਕੌਮੀ ਪੱਧਰ ’ਤੇ ਰੀਅਲ ਟਾਈਮ ਨਿਗਰਾਨੀ ਕਰਨ ਦੀ ਹਦਾਇਤ ਵੀ ਕੀਤੀ ਅਤੇ ਸਾਰੇ ਪ੍ਰਭਾਵਿਤ ਰਾਜਾਂ ਦਾ ਮਾਰਗਦਰਸ਼ਨ ਕਰਨ ਲਈ ਕਿਹਾ। ਪ੍ਰਧਾਨ ਮੰਤਰੀ ਦਫ਼ਤਰ ਦੇ ਇਕ ਬਿਆਨ ਅਨੁਸਾਰ ਉਹ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਕਰੋਨਾਵਾਇਰਸ ਮਹਾਮਾਰੀ ਸਬੰਧੀ ਹਾਲਾਤ ਅਤੇ ਇਸ ਤੋਂ ਨਜਿੱਠਣ ਲਈ ਸੂਬਿਆਂ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਬਾਰੇ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

Previous articleਅਰੁਣਾਚਲ: ਮੁਕਾਬਲੇ ਵਿੱਚ ਛੇ ਬਾਗ਼ੀ ਹਲਾਕ
Next articleਯੂਪੀ ਵਿੱਚ 55 ਘੰਟਿਆਂ ਦਾ ਮੁੜ ਲੌਕਡਾਊਨ