ਮੋਦੀ ਵੱਲੋਂ ਟਰੰਪ ਨਾਲ ਫੋਨ ਉੱਤੇ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਟੈਲੀਫੋਨ ’ਤੇ ਗੱਲ ਕੀਤੀ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਨਾਮ ਲਏ ਬਿਨਾਂ ਉਸ ਦੇ ਤਿੱਖੇ ਬਿਆਨਾਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਭਾਰਤ ਵਿਰੋਧੀ ਭੜਕਾਊ ਬਿਆਨ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ, ਜੋ ਸ਼ਾਂਤੀ ਲਈ ਖ਼ਤਰਨਾਕ ਹਨ। ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਸ੍ਰੀ ਮੋਦੀ ਨੇ ਕਰੀਬ ਅੱਧੇ ਘੰਟੇ ਤੱਕ ਟਰੰਪ ਨਾਲ ਫੋਨ ’ਤੇ ਗੱਲਬਾਤ ਕੀਤੀ, ਜਿਸ ਦੌਰਾਨ ਉਨ੍ਹਾਂ ਦੁਵੱਲੇ ਅਤੇ ਖੇਤਰੀ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਸ੍ਰੀ ਮੋਦੀ ਨੇ ਹਿੰਸਾ ਅਤੇ ਦਹਿਸ਼ਤ ਤੋਂ ਮੁਕਤ ਮਾਹੌਲ ਸਿਰਜਣ ’ਤੇ ਜ਼ੋਰ ਦਿੰਦਿਆਂ ਸਰਹੱਦ ਪਾਰੋਂ ਅਤਿਵਾਦ ਖ਼ਿਲਾਫ਼ ਕਾਰਵਾਈ ਲਈ ਕਿਹਾ। ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨੇ ਗਰੀਬੀ, ਅਨਪੜ੍ਹਤਾ ਅਤੇ ਬਿਮਾਰੀਆਂ ਨਾਲ ਲੜਨ ’ਚ ਕਿਸੇ ਨਾਲ ਵੀ ਸਹਿਯੋਗ ਕਰਨ ਦੀ ਵਚਨਬੱਧਤਾ ਦੁਹਰਾਈ।

Previous articleਕਸ਼ਮੀਰ: ਬੱਚਿਆਂ ਤੋਂ ਬਿਨਾਂ ਸਕੂਲ ਖੁੱਲ੍ਹੇ
Next articleਨਵੀਂ ਸਿੱਖਿਆ ਨੀਤੀ ਪੰਜਾਬ ਦੀ ਸੋਚ ਖ਼ਤਮ ਕਰਨ ਦੀ ਸਾਜ਼ਿਸ਼: ਬਾਜਵਾ