ਮੋਦੀ ਸਰਕਾਰ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਕਰੇ – ਬੱਬੂ

ਫੋਟੋ ਕੈਪਸ਼ਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਜਿੰਦਰ ਸਿੰਘ ਬੱਬੂ ਤੇ ਜਸਵੀਰ ਸਿੰਘ ਲੰਬੜਦਾਰ

ਕਪੂਰਥਲਾ , (ਸਮਾਜ ਵੀਕਲੀ) (ਕੌੜਾ)- ਮੋਦੀ ਸਰਕਾਰ ਤੋਂ ਹਰ ਵਰਗ ਦੇ ਲੋਕ ਦੁਖੀ ਹੋਏ ਹਨ ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ ਲੋਕਾਂ ਦਾ ਜਿਊਣਾ ਮੁਸ਼ਕਲ ਹੋਇਆ ਹੈ ਇਕ ਪਾਸੇ ਲੋਕਾਂ ਦਾ ਕੋਰੋਨਾ ਵਾਇਰਸ ਕਾਰਨ ਨਿੱਤ ਦੇ ਕਰਫਿਊ ਨੇ ਬੁਰਾ ਹਾਲ ਕੀਤਾ ਹੈ ਉਪਰੋਂ ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਹਰ ਵਰਗ ਦੇ ਲੋਕਾਂ ਦੇ ਘਰਾਂ ਦਾ ਬਜਟ ਵਿਗਾੜ ਦਿੱਤਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ ਬੱਬੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਕਾਬਜ਼ ਕਰਨ ਦੀ ਕੋਸ਼ਿਸ਼ ਕੀਤੀ ਹੈ

ਉਨ੍ਹਾਂ ਕਿਹਾ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਨੂੰ ਛੇ ਮਹੀਨੇ ਤੋਂ ਵੱਧ ਸਮਾਂ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕਰਦਿਆਂ ਨੂੰ ਬੀਤ ਜਾਣ ਦੇ ਬਾਵਜੂਦ ਵੀ ਮੋਦੀ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ ਆਪਣੇ ਆਪ ਨੂੰ ਕਿਸਾਨਾਂ ਦੀ ਹਮਦਰਦ ਅਖਵਾਉਣ ਵਾਲੀ ਕੇਂਦਰ ਸਰਕਾਰ ਕਿਸਾਨਾਂ ਦੀ ਦੁਸ਼ਮਣ ਬਣੀ ਹੋਈ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਲਦੀ ਤੋਂ ਜਲਦੀ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ਨੂੰ ਰੱਦ ਕਰੇ ਤਾਂ ਜੋ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨ ਵਾਪਸ ਆ ਕੇ ਆਪਣੇ ਪਰਿਵਾਰ ਵਿੱਚ ਬੈਠ ਕੇ ਆਪਣਾ ਕਾਰੋਬਾਰ ਕਰਨ। ਇਸ ਮੌਕੇ ਜਸਬੀਰ ਸਿੰਘ ਲੰਬੜਦਾਰ , ਇੰਦਰਜੀਤ ਸਿੰਘ ਬੁੱਧੂ , ਅਜੀਤ ਸਿੰਘ ਫੋਰਮੈਨ, ਰਵੀ ਯਾਹਮਾ ਆਦਿ ਹਾਜ਼ਰ ਸਨ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਕਿ – ਪਵਿੱਤਰ ਰਿਸ਼ਤਾ : ਪਤੀ – ਪਤਨੀ
Next articleਮਿੱਠੜਾ ਕਾਲਜ ਵਿਖੇ ਕਾਮਰਸ ਵਿਭਾਗ ਵੱਲੋਂ ਕਰਵਾਇਆ ਗਿਆ ਗੈਸਟ ਲੈਕਚਰ