(ਸਮਾਜ ਵੀਕਲੀ): ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਦਾ ਕਹਿਣਾ ਸੀ ਕਿ ਮੰਡੀਆਂ ’ਚੋਂ ਕਰੀਬ 75 ਫੀਸਦੀ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਰਵਾਸੀ ਮਜ਼ਦੂਰਾਂ ਦੀ ਕਮੀ ਕਰਕੇ ਲਿਫਟਿੰਗ ਵਿਚ ਥੋੜ੍ਹੀ ਦਿੱਕਤ ਆਈ ਸੀ ਪਰ ਹੁਣ ਤੇਜ਼ੀ ਨਾਲ ਫਸਲ ਦੀ ਚੁਕਾਈ ਹੋਣ ਲੱਗੀ ਹੈ। ਉਨ੍ਹਾਂ ਕਿਹਾ ਕਿ ਅਗਰ ਬਾਰਸ਼ ਆਉਂਦੀ ਹੈ ਤਾਂ ਉਸ ਤੋਂ ਪਹਿਲਾਂ ਹੀ ਖਰੀਦ ਕੀਤੀ ਫਸਲ ਲਈ ਆੜ੍ਹਤੀਆਂ ਵਲੋਂ ਤਿਰਪਾਲਾਂ ਆਦਿ ਦੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਨੇ ਮੁੜ ਵੀ ਹਦਾਇਤ ਕੀਤੀ ਹੈ ਤਾਂ ਜੋ ਕਿਸੇ ਸੰਭਾਵੀ ਨੁਕਸਾਨ ਤੋਂ ਬਚਿਆ ਜਾ ਸਕੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly