ਹੈਦਾਰਾਬਾਦ ਦੇ ਸ਼ਾਦਨਗਰ ਇਲਾਕੇ ਨੇੜੇ ਵੀਰਵਾਰ ਨੂੰ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। 26 ਸਾਲ ਮਹਿਲਾ ਡਾਕਟਰ ਦੇ ਪਰਿਵਾਰ ਵਾਲਿਆਂ ਤੋਂ ਮਿਲਣ ਲਈ ਰਾਸ਼ਟਰੀ ਔਰਤ ਕਮਿਸ਼ਨ ਦੀ ਟੀਮ ਪਹੁੰਚੀ ਹੈ। ਨਾਲ ਹੀ ਤੇਲੰਗਾਨਾ ਦੇ ਰਾਜਪਾਲ ਡਾ. ਤਮਿਲਿਸਾਈ ਸਾਊਡਰਾਜਨ ਨੇ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਦੋਸ਼ੀਆਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਮਹਿਲਾ ਨੂੰ ਨਿਆਂ ਦਿਲਾਉਣ ਲਈ ਹੈਦਾਰਾਬਾਦ ‘ਚ ਲੋਕ ਸੜਕਾਂ ‘ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਵਿਰੋਧ ਪ੍ਰਦਰਸ਼ਨ ‘ਚ ਸਰਕਾਰੀ ਸਕੂਲ ਦੇ ਵਿਦਿਆਰਥੀ ਵੀ ਸ਼ਾਮਲ ਹਨ। ਲੋਕਾਂ ਨੇ ਹੈਦਰਾਬਾਦ- ਬੈਂਗਲੋਰ ਰਾਜਮਾਗਰ ਨੂੰ ਬੰਦ ਕਰ ਦਿੱਤਾ ਹੈ।
ਸ਼ਾਦਨਗਰ ਬਾਰ ਐਸੀਸ਼ੋਏਸ਼ਨ ਨੇ ਔਰਤ ਡਾਕਟਰ ਨਾਲ ਕਥਿਤ ਤੌਰ ‘ਤੇ ਸਮੂਹਿਕ ਜਬਰ ਜਨਾਹ ‘ਤੇ ਹੱਤਿਆ ‘ਚ ਸ਼ਾਮਲ ਚਾਰ ਦੋਸ਼ੀਆਂ ਨੂੰ ਕਿਸੇ ਤਰ੍ਹਾਂ ਦਾ ਕਾਨੂੰਨੀ ਸਮਰਥਨ ਨਹੀਂ ਦੇਣ ਦਾ ਫੈਸਲਾ ਕੀਤਾ ਹੈ। ਸ਼ਾਦਨਗਰ ਪੁਲਿਸ ਸਟੇਸ਼ਨ ਦੇ ਬਾਹਰ ਲੋਕਾਂ ਨੇ ਦੱਬ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।