ਅਦਾਲਤ ਨੇ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ ਦੇ ਮੁਖੀ ਯਾਸੀਨ ਮਲਿਕ ਨੂੰ 24 ਮਈ ਤਕ ਲਈ ਜੁਡੀਸ਼ਲ ਹਿਰਾਸਤ ’ਚ ਭੇਜ ਦਿੱਤਾ ਹੈ। ਯਾਸੀਨ ਜੰਮੂ ਕਸ਼ਮੀਰ ’ਚ ਵੱਖਵਾਦੀਆਂ ਅਤੇ ਦਹਿਸ਼ਤੀ ਗੁੱਟਾਂ ਨੂੰ ਫੰਡ ਮੁਹੱਈਆ ਕਰਾਉਣ ਨਾਲ ਸਬੰਧਤ ਕੇਸ ਦਾ ਸਾਹਮਣਾ ਕਰ ਰਿਹਾ ਹੈ। ਉਹ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹੈ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਯਾਸੀਨ ਨੂੰ ਸੁਰੱਖਿਆ ਕਾਰਨਾਂ ਕਰਕੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕਰਨ ਦੀ ਅਪੀਲ ’ਤੇ ਵਧੀਕ ਸੈਸ਼ਨ ਜੱਜ ਰਾਕੇਸ਼ ਸਿਆਲ ਨੇ ਬਚਾਅ ਪੱਖ ਦੇ ਵਕੀਲ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਉਸ ਨੂੰ ਐਨਆਈਏ ਦੀ ਹਿਰਾਸਤ ’ਚ ਭੇਜਿਆ ਸੀ। ਉਸ ਨੂੰ ਰਾਹਦਾਰੀ ਰਿਮਾਂਡ ’ਤੇ ਕਸ਼ਮੀਰ ਤੋਂ ਕੌਮੀ ਰਾਜਧਾਨੀ ਲਿਆਂਦਾ ਗਿਆ ਸੀ।
INDIA ਯਾਸੀਨ ਮਲਿਕ ਦੀ ਹਿਰਾਸਤ ’ਚ 24 ਤਕ ਦਾ ਵਾਧਾ