ਯੂਨੀਵਰਸਿਟੀ ਕਾਲਜ ਫੱਤੂ ਢੀਂਗਾ ਵਿਖੇ ਕਰਾਈਆਂ ਗਈਆਂ ਰਚਨਾਤਮਕ ਕਿਰਿਆਵਾਂ

ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਗਿਆ ਸਨਮਾਨਤ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫ਼ਾਰ ਗਰਲਜ਼ ਫੱਤੂ ਢੀਂਗਾਂ ਵਿਖੇ ਭਿੰਨ ਭਿੰਨ ਪ੍ਰਕਾਰ ਦੀਆਂ ਰਚਨਾਤਮਕ ਕਿਰਿਆਵਾਂ ਕਰਵਾਈਆਂ ਗਈਆਂ ।ਜਿਨ੍ਹਾਂ ਵਿਚ ਫੂਡ ਵਿਦਾਊਟ ਡਿਊਲ, ਕ੍ਰਿਏਟਿਵ ਰਾਈਟਿੰਗ, ਕੰਮ ਨਾ ਆਉਣ ਵਾਲੀਆਂ ਵਸਤੂਆਂ ਤੋਂ ਸਜਾਵਟੀ ਸਾਮਾਨ ਬਣਾਉਣਾ ਆਦਿ ਕਿਰਿਆਵਾਂ ਨੂੰ ਸ਼ਾਮਲ ਕੀਤਾ ਗਿਆ । ਜਿਨ੍ਹਾਂ ਵਿੱਚ ਵਿਦਿਆਰਥਣਾਂ ਨੇ ਬਹੁਤ ਵਧ ਚਡ਼੍ਹ ਕੇ ਹਿੱਸਾ ਲਿਆ।

ਕਾਲਜ ਦੇ ਕੋਆਰਡੀਨੇਟਰ ਡਾ ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਸਰਬਪੱਖੀ ਸ਼ਖ਼ਸੀਅਤ ਦਾ ਵਿਕਾਸ ਕਰਨ ਲਈ ਹਰ ਯੋਗ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਅਜਿਹੀਆਂ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ। ਜਿਸ ਨਾਲ ਵਿਦਿਆਰਥਣਾਂ ਦਾ ਸਿਰਜਣਾਤਮਕ ਤੇ ਰਚਨਾਤਮਕ ਸੋਚ ਪ੍ਰਫੁੱਲਤ ਹੋਵੇ । ਡਾ ਦਲਜੀਤ ਸਿੰਘ ਖਹਿਰਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਹੌਸਲਾ ਅਫ਼ਜ਼ਾਈ ਕਰਦੇ ਹੋਏ ਹੋਰਨਾਂ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਤੋਂ ਇਲਾਵਾ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।

Previous articleਮਜ਼ਦੂਰ ਦਿਵਸ
Next articleਸਰਕਾਰਾਂ ਮਾੜੀਆਂ ਨੇ