ਯੂਨੀਵਰਸਿਟੀ ਕਾਲਜ ਮਿਠੜਾ ਵਿੱਚ ਵਾਤਾਵਰਨ ਦਿਵਸ ਮੌਕੇ ਆਨਲਾਈਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਕੈਪਸ਼ਨ ਮਿੱਠੜਾ ਕਾਲਜ ਵਿਖੇ ਆਨਲਾਈਨ ਪੋਸਟਰ ਮੁਕਾਬਲੇ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਗਿਆਨ ਵਿਭਾਗ ਵੱਲੋਂ ਡਾ ਪਰਮਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਸ਼ਵ ਵਾਤਾਵਰਣ ਦਿਵਸ ਮੌਕੇ ਆਨਲਾਈਨ ਪੋਸਟਰ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਵਿਚ ਵਿਗਿਆਨ ਵਿਭਾਗ ਦੇ 29 ਵਿਦਿਆਰਥੀਆਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ । ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਤੇ ਆਕਸੀਜਨ ਦੀ ਘਾਟ ਦੇ ਕਾਰਨ ਅਤੇ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਵਿਸ਼ਿਆਂ ਚ ਪੋਸਟਰ ਬਣਾਉਣ ਲਈ ਦਿੱਤੇ ਗਏ । ਜਿਸ ਨੂੰ ਧਿਆਨ ਚ ਰੱਖਦਿਆਂ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ।

ਇਸ ਪ੍ਰਤੀਯੋਗਤਾ ਚ ਬੀ ਐਸ ਸੀ ਕੰਪਿਊਟਰ ਸਾਇੰਸ ਭਾਗ ਤੀਜਾ ਦੀ ਵਿਦਿਆਰਥਣ ਰੀਤੂ ਨੇ ਪਹਿਲਾ ਸਥਾਨ ਬੀ ਐੱਸਸੀ ਨਾਨ ਮੈਡੀਕਲ ਭਾਗ ਤੀਜਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਦੂਜਾ ਸਥਾਨ ਬੀ ਕਾਮ ਭਾਗ ਪਹਿਲਾ ਦੀ ਪ੍ਰਭਦੀਪ ਕੌਰ ਤੇ ਬੀ ਐੱਸਸੀ ਨਾਨ ਮੈਡੀਕਲ ਭਾਗ ਦੂਜਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ । ਕਾਲਜ ਦੇ ਓ ਐੱਸ ਡੀ ਡਾ ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥਣਾਂ ਵੱਲੋਂ ਬਣਾਏ ਇਨ੍ਹਾਂ ਪੋਸਟਰਾਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਕਿਹਾ ਕਿ ਜੀਵਨ ਦੀ ਤੰਦਰੁਸਤੀ ਲਈ ਸ਼ੁੱਧ ਵਾਤਾਵਰਨ ਦੀ ਵਿਸ਼ੇਸ਼ ਅਹਿਮੀਅਤ ਹੁੰਦੀ ਹੈ । ਪਰ ਮਨੁੱਖ ਵੱਲੋਂ ਕੀਤੀ ਜਾ ਰਹੀ ਕੁਦਰਤੀ ਸਰੋਤਾਂ ਦੀ ਬੇਕਦਰੀ ਬੇਹੱਦ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਸਮੂਹਿਕ ਯਤਨ ਕਰਨਾ ਸਮੇਂ ਦੀ ਵੱਡੀ ਲੋੜ ਹੈ । ਡਾਕਟਰ ਖਹਿਰਾ ਨੇ ਇਸ ਮੁਕਾਬਲੇ ਵਿਚ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ। ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ ਪਰਮਜੀਤ ਕੌਰ ਤੇ ਡਾ ਗੁਰਪ੍ਰੀਤ ਕੌਰ, ਪ੍ਰੋ ਸਾਕਸ਼ੀ ਕੋਹਲੀ ਅਤੇ ਪ੍ਰੋਫੈਸਰ ਸੋਨੀਆ ਧੀਮਾਨ ਨੂੰ ਇਹ ਮੁਕਾਬਲਾ ਕਰਵਾਉਣ ਲਈ ਵਧਾਈ ਦਿੱਤੀ

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleओ बी सी रेलवे एम्प्लाइज एसोसिएशन और पूर्वांचल वेलफेयर सोसाइटी, द्भारा अगनि पीड़ितों को कपडे व बरतन भेंट
Next articleਚੰਗੀ ਸਿਹਤ ਲਈ ਵਾਤਾਵਰਣ ਦੀ ਸੰਭਾਲ ਅਤਿ ਜ਼ਰੂਰੀ ਹੈ: ਡਾ. ਬਲਦੇਵ ਸਿੰਘ