ਯੂ.ਕੇ. ‘ਚ ਕੋਰੋਨਾ ਦਾ ਕਹਿਰ ਜਾਰੀ, ਹੁਣ ਤੱਕ 36 ਹਜ਼ਾਰ ਲੋਕਾਂ ਦੀ ਮੌਤ

ਲੰਡਨ (ਰਾਜਵੀਰ ਸਮਰਾ)(ਸਮਾਜ ਵੀਕਲੀ) – ਬਿ੍ਟੇਨ ਵਿਚ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਹੀ ਲੈ ਰਿਹਾ ਅਤੇ ਘਾਤਕ ਵਾਇਰਸ ਦੀ ਲਪੇਟ ਵਿਚ ਆਉਣ ਨਾਲ ਪਿਛਲੇ 24 ਘੰਟਿਆਂ ਵਿਚ 338 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਇਥੇ ਮਿ੍ਰਤਕਾਂ ਦੀ ਕੁਲ ਗਿਣਤੀ 36,042 ਪਹੁੰਚ ਗਈ ਹੈ। ਸਿਹਤ ਅਤੇ ਸਮਾਜਿਕ ਦੇਖਭਾਲ ਵਿਭਾਗ ਨੇ ਵੀਰਵਾਰ ਨੂੰ ਕਿਹਾ ਕਿ ਮਿ੍ਰਤਕਾਂ ਨੂੰ ਇਨਾਂ ਅੰਕੜਿਆਂ ਵਿਚ ਹਸਪਤਾਲਾਂ ਸਮੇਤ ਘਰਾਂ ਅਤੇ ਹੋਰ ਮੈਡੀਕਲ ਕੇਂਦਰਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਵੀ ਸ਼ਾਮਲ ਹੈ।

UK coronavirus death toll continues to grow as 235 more lives lost ...

ਕੋਰੋਨਾਵਾਇਰਸ ਮਹਾਮਾਰੀ ਦੇ ਪ੍ਰਭਾਵ ਨਾਲ ਦੁਨੀਆ ਭਰ ਵਿਚ ਹੁਣ ਤੱਕ ਇਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 50 ਲੱਖ ਦੇ ਕਰੀਬ ਪਹੁੰਚ ਗਈ ਹੈ ਅਤੇ 3.30 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ (ਸੀ. ਐਸ. ਐਸ. ਈ.) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੁਲ ਪ੍ਰਭਾਵਿਤਾਂ ਦੀ ਗਿਣਤੀ ਜਿਥੇ 50 ਲੱਖ ਦੇ ਕਰੀਬ ਪਹੁੰਚ ਗਈ ਹੈ ਉਥੇ ਹੀ 20 ਲੱਖ ਤੋਂ ਜ਼ਿਆਦਾ ਲੋਕਾਂ ਨੇ ਇਸ ਤੋਂ ਰੀ-ਕਵਰ ਹੋ ਚੁੱਕੇ ਹਨ।

Previous articleਕੋਰੋਨਾ ਦੇ ਚੱਲਦੇ ਯੂ.ਕੇ. ‘ਚ 25 ਫੀਸਦੀ ਤੱਕ ਘੱਟ ਹੋਏ ਅਪਰਾਧ
Next articleਯੂ.ਕੇ. ‘ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ‘ਚ 136 ਫੀਸਦੀ ਦਾ ਹੋਇਆ ਵਾਧਾ