* ਪ੍ਰਬੰਧਕਾਂ ਵਲੋਂ ਸੰਗਤਾਂ ਲਈ ਖਾਸ ਪ੍ਰਬੰਧ
ਲੰਡਨ (ਰਾਜਵੀਰ ਸਮਰਾ) (ਸਮਾਜਵੀਕਲੀ) : ਬਰਤਾਨੀਅਾ ਦੇ ਸ਼ਹਿਰ ਲੈਸਟਰ ਦੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਆਪਸੀ ਸਲਾਹ ਨਾਲ ਲੰਮੇ ਲਾਕਡਾਊਨ ਤੋਂ ਬਾਅਦ ਗੁਰਦੁਆਰਾ ਸਾਹਿਬ ਅੱਜ ਤੋਂ ਸੰਗਤਾਂ ਲਈ ਖੋਲ੍ਹ ਦਿੱਤੇ ਗਏ ਹਨ, ਪਰ ਲੈਸਟਰ ‘ਚ ਕੁਝ ਸਰਕਾਰੀ ਹਦਾਇਤਾਂ ਮੁਤਾਬਿਕ ਤਾਲਾਬੰਦੀ ਹੋਰ ਦੋ ਹਫ਼ਤਿਆਂ ਲਈ ਵਧਾ ਦਿੱਤੀ ਗਈ ਹੈ |
ਲੈਸਟਰ ‘ਚ ਬੀਤੇ ਕੁਝ ਸਮੇਂ ਤੋਂ ਕੋਰੋਨਾ ਮਹਾਂਮਾਰੀ ਦੇ ਕੇਸਾਂ ਦੀ ਗਿਣਤੀ ‘ਚ ਵਾਧਾ ਹੋਣ ਕਾਰਨ ਲੈਸਟਰ ਸਿਟੀ ਕੌਾਸਲ ਵਲੋਂ ਦੋ ਹਫ਼ਤਿਆਂ ਲਈ ਲਾਕਡਾਊਨ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਪ੍ਰੰਤੂ ਇਸ ਲਾਕਡਾਊਨ ਦੀ ਮਿਆਦ ਸ਼ੁੱਕਰਵਾਰ ਖ਼ਤਮ ਹੋਣ ਤੋਂ ਬਾਅਦ ਅਤੇ ਲੈਸਟਰ ਦੇ ਹਾਲਾਤ ਨਾ ਸੁਧਾਰਨ ਕਾਰਨ ਦੋ ਹਫ਼ਤਿਆਂ ਲਈ ਲਾਕਡਾਊਨ ‘ਚ ਹੋਰ ਵਾਧਾ ਕੀਤਾ ਗਿਆ ਹੈ, ਪਰ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸੰਗਤਾਂ ਦੀ ਸਿਹਤ ਦਾ ਿਖ਼ਆਲ ਰੱਖਦਿਆਂ ਖ਼ਾਸ ਪ੍ਰਬੰਧ ਕੀਤੇ ਗਏ ਹਨ |
ਇਸ ਸਬੰਧੀ ਪਤਰਕਾਰਾ ਦੀ ਟੀਮ ਵਲੋਂ ਵੱਖ-ਵੱਖ ਗੁਰੂ ਘਰਾਂ ਦੇ ਪ੍ਰਬੰਧਕਾਂ ਨਾਲ ਕੀਤੀ ਗੱਲਬਾਤ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਦੇ ਪ੍ਰਧਾਨ ਅਜਮੇਰ ਸਿੰਘ ਬਸਰਾ, ਜਨਰਲ ਸਕੱਤਰ ਅਮਰੀਕ ਸਿੰਘ ਗਿੱਲ ਨੇ ਦੱਸਿਆ ਕਿ ਸੰਗਤਾਂ ਦੀ ਮੰਗ ਨੂੰ ਮੱਦੇਨਜ਼ਰ ਰੱਖਦਿਆਂ ਸੀਮਤ ਸਮੇਂ ਲਈ ਗੁਰੂ ਘਰ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ |
ਉਨ੍ਹਾਂ ਦੱਸਿਆ ਕਿ ਹਰੇਕ ਗੁਰੂ ਘਰ ‘ਚ ਸੰਗਤਾਂ ਦੀ ਸਿਹਤ ਦੇ ਮੱਦੇਨਜ਼ਰ ਸੰਗਤਾਂ ਲਈ ਹੱਥ ਧੌਣ ਲਈ ਸੈਨੇਟਾਈਜਰ, ਮਾਸਕ, ਇਕ-ਦੂਜੇ ਤੋਂ ਦੋ ਮੀਟਰ ਦੀ ਦੂਰੀ ਬਣਾਈ ਰੱਖਣ ਸਮੇਤ ਹੋਰ ਬਹੁਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਗੁਰੂ ਕਾ ਲੰਗਰ ਅਜੇ ਅਣਮਿਥੇ ਸਮੇਂ ਲਈ ਬੰਦ ਰਹੇਗਾ ਅਤੇ ਸਿਰਫ਼ ਸੰਗਤਾਂ ਨੂੰ ਕੜਾਹ ਪ੍ਰਸਾਦ ਹੀ ਲਿਫ਼ਾਫ਼ੇ ‘ਚ ਪਾ ਕੇ ਦੇਣ ਦੀ ਸਹੂਲਤ ਕੀਤੀ ਗਈ ਹੈ |