ਯੋਗੀ ਵੱਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ (ਸਮਾਜ ਵੀਕਲੀ): ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਆਦਿੱਤਿਆਨਾਥ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੀ ਰਿਹਾਇਸ਼ ਉਤੇ ਮਿਲੇ। ਇਸ ਤੋਂ ਇਕ ਦਿਨ ਪਹਿਲਾਂ ਯੋਗੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਪ੍ਰਧਾਨ ਮੰਤਰੀ ਦਫ਼ਤਰ ਨੇ ਮੁਲਾਕਾਤ ਦੀ ਇਕ ਫੋਟੋ ਟਵੀਟ ਕੀਤੀ ਹੈ। ਇਸ ਤੋਂ ਬਾਅਦ ਯੋਗੀ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਵੀ ਮਿਲੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੋ ਦਿਨਾਂ ਲਈ ਕੌਮੀ ਰਾਜਧਾਨੀ ਦੇ ਦੌਰੇ ’ਤੇ ਹਨ। ਇਸ ਦੌਰਾਨ ਉਨ੍ਹਾਂ ਭਾਜਪਾ ਦੇ ਚੋਟੀ ਦੇ ਆਗੂਆਂ ਨਾਲ ਮੁਲਾਕਾਤਾਂ ਕੀਤੀਆਂ ਹਨ।

ਇਸ ਤੋਂ ਪਹਿਲਾਂ ਪਾਰਟੀ ਅਹੁਦੇਦਾਰ ਲਖਨਊ ਵਿਚ ਸੂਬਾਈ ਆਗੂਆਂ ਤੇ ਮੰਤਰੀਆਂ ਨਾਲ ਲੜੀਵਾਰ ਕਈ ਬੈਠਕਾਂ ਕਰ ਚੁੱਕੇ ਹਨ ਤੇ ਰਾਜ ਦੀ ਕੈਬਨਿਟ ਵਿਚ ਫੇਰਬਦਲ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਭਾਜਪਾ ਦੇ ਜਥੇਬੰਦਕ ਜਨਰਲ ਸਕੱਤਰ ਬੀਐੱਲ ਸੰਤੋਸ਼ ਤੇ ਸੀਨੀਅਰ ਆਗੂ ਰਾਧਾ ਮੋਹਨ ਸਿੰਘ ਨੇ ਸੂਬੇ ਦਾ ਦੌਰਾ ਕਰ ਕੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਹੈ। ਸ਼ਾਹ ਨਾਲ ਮੁਲਾਕਾਤ ਦੌਰਾਨ ਯੋਗੀ ਨੇ ਉਨ੍ਹਾਂ ਨੂੰ ਰਿਪੋਰਟ ‘ਪ੍ਰਵਾਸੀ ਮਜ਼ਦੂਰਾਂ ਦੇ ਸੰਕਟ ਦਾ ਹੱਲ’ ਸੌਂਪੀ ਸੀ। ਜਿਤਿਨ ਪ੍ਰਸਾਦ ਵੱਲੋਂ ਭਾਜਪਾ ਵਿਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਹੀ ਯੋਗੀ ਦਿੱਲੀ ਪਹੁੰਚ ਗਏ ਸਨ। ਆਦਿੱਤਿਆਨਾਥ ਨੇ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪ੍ਰਸਾਦ ਨਾਲ ਵੀ ਮੁਲਾਕਾਤ ਕੀਤੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੈਟਰੋਲ-ਡੀਜ਼ਲ ’ਤੇ ਲਾਏ ਟੈਕਸ ਨਾਲ ਪੂਰੇ ਦੇਸ਼ ਲਈ ਵੈਕਸੀਨ ਖ਼ਰੀਦਿਆ ਜਾ ਸਕਦਾ ਸੀ: ਪ੍ਰਿਯੰਕਾ
Next articleਸ਼ੀਸ਼ੇ ਦੇ ਘਰਾਂ ’ਚ ਰਹਿਣ ਵਾਲਿਆਂ ਨੂੰ ਦੂਜਿਆਂ ’ਤੇ ਪੱਥਰ ਨਹੀਂ ਸੁੱਟਣੇ ਚਾਹੀਦੇ : ਸੁਪਰੀਮ ਕੋਰਟ