ਟੋਕੀਓ (ਸਮਾਜ ਵੀਕਲੀ) : ਜਪਾਨ ਦੀ ਸੰਸਦ ਵਿੱਚ ਹੋਈ ਵੋਟਿੰਗ ਦੌਰਾਨ ਯੋਸ਼ੀਹਿਦੇ ਸੁਗਾ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਚੁਣ ਲਿਆ। ਸ਼ਿੰਜੋ ਆਬੇ ਨੇ ਸਿਹਤ ਕਾਰਨਾਂ ਕਰਕੇ ਬੁੱਧਵਾਰ ਸਵੇਰੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸੁਗਾ ਸੋਮਵਾਰ ਨੂੰ ਜਾਪਾਨ ਦੀ ਸੱਤਾਧਾਰੀ ਲਿਬਰਲ ਡੈਮੋਕਰੇਟਿਕ ਪਾਰਟੀ ਦੇ ਨਵੇਂ ਨੇਤਾ ਚੁਣੇ ਗਏ ਸਨ। ਅਤੇ ਇਸ ਨਾਲ ਉਨ੍ਹ ਦਾ ਪ੍ਰਧਾਨ ਮੰਤਰੀ ਬਣਨਾ ਤੈਅ ਸੀ। ਯੋਸ਼ੀਹਿਦੇ ਸੁਗਾ ਕੈਬਨਿਟ ਦੇ ਪ੍ਰਮੁੱਖ ਸਕੱਤਰ ਸਨ ਤੇ ਲੰਬੇ ਸਮੇਂ ਤੋਂ ਆਬੇ ਦੇ ਨਜ਼ਦੀਕ ਹਨ।
HOME ਯੋਸ਼ੀਹਿਦੇ ਸੁਗਾ ਚੁਣੇ ਗਏ ਜਪਾਨ ਦੇ ਨਵੇਂ ਪ੍ਰਧਾਨ ਮੰਤਰੀ