ਰਣਧੀਰ ਰੱਖੜਾ ਅਕਾਲੀ ਦਲ ਛੱਡ ਕੇ ਢੀਂਡਸਾ ਖੇਮੇ ’ਚ ਸ਼ਾਮਲ

ਰਣਧੀਰ ਸਿੰਘ ਰੱਖਡ਼ਾ ਦਾ ਸਵਾਗਤ ਕਰਦੇ ਹੋਏ ਸੁਖਦੇਵ ਸਿੰਘ ਢੀਂਡਸਾ ਤੇ ਹੋਰ।

ਚੰਡੀਗੜ੍ਹ (ਸਮਾਜਵੀਕਲੀ):  ਆਗੂ ਰਣਧੀਰ ਸਿੰਘ ਰੱਖੜਾ ਨੇ ਪਾਰਟੀ ਨੂੰ ਛੱਡ ਕੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਖੇਮੇ ਵਿੱਚ ਜਾਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਿਦਆਂ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਸ੍ਰੀ ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ ਕਾਰਵਾਈਆਂ ਤੋਂ ਨਾਰਾਜ਼ ਹੋ ਕੇ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀਆਂ ਪੰਥ ਵਿਰੋਧੀ ਕਾਰਵਾਈਆਂ ਤੋਂ ਤੰਗ ਆ ਕੇ ਉਨ੍ਹਾਂ ਇਹ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜਿਸ ਮਕਸਦ ਨੂੰ ਲੈ ਕੇ ਹੋਂਦ ਵਿੱਚ ਆਈ ਸੀ ਊਸ ਮਕਸਦ ਤੋਂ ਥਿੜਕ ਚੁੱਕੀ ਹੈ। ਇਸ ਮੌਕੇ ਬਲਵੰਤ ਸਿੰਘ ਰਾਮੂਵਾਲੀਆ, ਦਵਿੰਦਰ ਸਿੰਘ ਸੋਢੀ ਅਤੇ ਜਸਵਿੰਦਰ ਸਿੰਘ ਵੀ ਮੌਜੂਦ ਸਨ।

Previous articleਗ਼ਲਤ ਰਿਪੋਰਟ ਦੇਣ ਵਾਲੀ ਲੈਬਾਰਟਰੀ ’ਤੇ ਸਖ਼ਤ ਕਾਰਵਾਈ ਹੋਵੇਗੀ: ਸੋਨੀ
Next articleਨਾਨ-ਟੀਚਿੰਗ ਕਾਮਿਆਂ ਵੱਲੋਂ ਵਾਈਸ ਚਾਂਸਲਰ ਦਫ਼ਤਰ ਅੱਗੇ ਧਰਨਾ