ਚੰਡੀਗੜ੍ਹ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਲੋਕਸਭਾ ’ਚ ਰਵਨੀਤ ਸਿੰਘ ਬਿੱਟੂ ਨੂੰ ਪਾਰਟੀ ਵਿਪ ਵਜੋਂ ਨਾਮਜ਼ਦ ਕੀਤਾ ਹੈ। ਵੀਰਵਾਰ ਨੂੰ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਲੋਕਸਭਾ ’ਚ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਪ੍ਰਧਾਨ ਵਲੋਂ ਰਵਨੀਤ ਬਿੱਟੂ ਨੂੰ ਲੋਕ ਸਭਾ ’ਚ ਪਾਰਟੀ ਵਿਪ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗੌਰਵ ਗੋਗੋਈ ਨੂੰ ਕਾਂਗਰਸ ਦਾ ਉਪ ਨੇਤਾ ਬਣਾਇਆ ਗਿਆ ਹੈ।
HOME ਰਵਨੀਤ ਬਿੱਟੂ ਨੂੰ ਸੋਨੀਆ ਗਾਂਧੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਲੋਕ ਸਭਾ ’ਚ...