ਰਵਿਦਾਸ ਮੰਦਰ ਮਾਮਲੇ ’ਤੇ ਵਿਸ਼ੇਸ਼ ਸੈਸ਼ਨ ਬੁਲਾਏਗੀ ਦਿੱਲੀ ਸਰਕਾਰ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਸਾਥੀ ਵਿਧਾਇਕਾਂ ਨੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੱਜ ਮੁਲਾਕਾਤ ਕੀਤੀ। ਇਹ ਵਿਧਾਇਕ ਰਾਮਲੀਲਾ ਮੈਦਾਨ ਵਿਚ ਰਵਿਦਾਸ ਮੰਦਰ ਤੋੜੇ ਜਾਣ ਖ਼ਿਲਾਫ਼ ਹੋਈ ਰੈਲੀ ਵਿੱਚ ਹਿੱਸਾ ਲੈਣ ਮਗਰੋਂ ਸ੍ਰੀ ਕੇਜਰੀਵਾਲ ਦੀ ਰਿਹਾਇਸ਼ ’ਤੇ ਪੁੱਜੇ ਤੇ ਮੰਦਰ ਤੋੜੇ ਜਾਣ ਦੇ ਮੁੱਦੇ ’ਤੇ ਲੰਮੀ ਚਰਚਾ ਕੀਤੀ। ਮੁਲਾਕਾਤ ਮਗਰੋਂ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੀਡੀਆ ਨੂੰ ਦੱਸਿਆ ਕਿ ਸ੍ਰੀ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਲਿਆ ਹੈ ਜਿਸ ਵਿੱਚ ਗੁਰੂ ਰਵਿਦਾਸ ਦੇ ਫਲਸਫ਼ੇ ਬਾਰੇ ਗੰਭੀਰ ਚਰਚਾ ਹੋਵੇਗੀ। ਵਫ਼ਦ ਵਿਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਜੈਕਿਸ਼ਨ ਸਿੰਘ ਰੋੜੀ ਤੇ ਹੋਰ ਆਗੂ ਸ਼ਾਮਲ ਸਨ।

Previous articleਰਵਿਦਾਸ ਮੰਦਰ ਢਾਹੁਣ ਖ਼ਿਲਾਫ਼ ਦਿੱਲੀ ’ਚ ਪ੍ਰਦਰਸ਼ਨ
Next articleਹੜ੍ਹ ਪੀੜਤਾਂ ਲਈ ਕੈਪਟਨ ਨੇ ਕੇਂਦਰ ਕੋਲੋਂ 1000 ਕਰੋੜ ਰੁਪਏ ਮੰਗੇ