ਰਾਕੇਸ਼ ਟਿਕੈਤ ਨੂੰ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ (ਸਮਾਜ ਵੀਕਲੀ) : ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਯੂਪੀ ਗੇਟ ’ਤੇ ਚੱਲ ਰਹੇ ਧਰਨੇ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੂੰ ਮੋਬਾਈਲ ’ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਭਾਰਤੀ ਕਿਸਾਨ ਯੂਨੀਅਨ ਸੰਗਠਨ ਦੇ ਮੈਂਬਰ ਵਿਪਿਨ ਕੁਮਾਰ ਨੇ ਰਾਕੇਸ਼ ਟਿਕੈਤ ਨੂੰ ਧਮਕੀ ਮਿਲਣ ਦੇ ਮਾਮਲੇ ਵਿੱਚ ਗਾਜ਼ੀਆਬਾਦ ਦੇ ਕੌਸ਼ਾਂਬੀ ਥਾਣੇ ਵਿੱਚ ਸ਼ਿਕਾਇਤ ਦਿੱਤੀ ਹੈ ਜਿਸਦੇ ਆਧਾਰ ’ਤੇ ਧਮਕੀ ਦੇਣ ਤੇ ਆਈਟੀ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ।

ਸ਼ਿਕਾਇਤਕਰਤਾ ਤੇ ਰਾਕੇਸ਼ ਟਿਕੈਤ ਦੇ ਕਰੀਬੀ ਵਿਪਿਨ ਕੁਮਾਰ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਰਾਕੇਸ਼ ਟਿਕੈਤ ਨੂੰ ਇੱਕ ਮੋਬਾਈਲ ਨੰਬਰ ਤੋਂ ਵਟਸਐਪ ਕਾਲ ਤੇ ਧਮਕੀ ਭਰੇ ਸੁਨੇਹੇ ਆ ਰਹੇ ਹਨ। ਮੋਬਾਈਲ ’ਤੇ ਕਾਲ ਕਰਨ ਵਾਲਾ ਉਨ੍ਹਾਂ ਨਾਲ ਮਾੜੀ ਸ਼ਬਦਾਵਲੀ ਦੀ ਵਰਤੋਂ ਕਰ ਰਿਹਾ ਹੈ। ਇੰਨਾ ਹੀ ਨਹੀਂ, ਵਿਰੋਧ ਕਰਨ ’ਤੇ ਉਸ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ।

Previous articleਮਾਤਾ – ਪਿਤਾ ਲਈ ਜ਼ਰੂਰੀ
Next articleਕਰੋਨਾਵਾਇਰਸ: ਭਾਰਤ ਵਿਚ ਰਿਕਾਰਡ 1,84,372 ਨਵੇਂ ਕੇਸ, 1,027 ਮੌਤਾਂ