ਜੈਪੁਰ (ਸਮਾਜ ਵੀਕਲੀ): ਰਾਜਸਥਾਨ ਦੇ ਕਾਂਗਰਸੀ ਵਿਧਾਇਕ ਵੇਦ ਪ੍ਰਕਾਸ਼ ਸੋਲੰਕੀ ਨੇ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੀ ਸੂਬਾ ਸਰਕਾਰ ’ਤੇ ਕੁਝ ਵਿਧਾਇਕਾਂ ਦੇ ਫੋਨ ਟੈਪ ਕਰਨ ਦਾ ਦੋਸ਼ ਲਗਾਇਆ ਹੈ। ਫੋਨ ਟੈਪਿੰਗ ਦੀ ਸ਼ਿਕਾਇਤ ਕਰਨ ਵਾਲੇ ਵਿਧਾਇਕਾਂ ਦਾ ਨਾ ਲੲੇ ਬਗ਼ੈਰ ਦਾ ਨਾਮ ਲਏ ਬਗੈਰ ਕਾਂਗਰਸ ਨੇਤਾ ਸਚਿਨ ਪਾਇਲਟ ਦੇ ਕੱਟੜ ਸਮਰਥਕ ਸੋਲੰਕੀ ਨੇ ਕਿਹਾ ਕਿ ਵਿਧਾਇਕਾਂ ਨੂੰ ਏਜੰਸੀਆਂ ਕੋਲ ਫਸਾਉਣ ਦਾ ਡਰ ਹੈ।
ਜੈਪੁਰ ਦੇ ਚਾਕਸੂ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਸੋਲੰਕੀ ਨੇ ਪੱਤਰਕਾਰਾਂ ਨੂੰ ਕਿਹਾ, “ਮੈਨੂੰ ਨਹੀਂ ਪਤਾ ਕਿ ਮੇਰਾ ਫੋਨ ਟੈਪ ਹੋਇਆ ਹੈ ਜਾਂ ਨਹੀਂ। ਕੁੱਝ ਵਿਧਾਇਕਾਂ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਦੇ ਫੋਨ ਟੈਪ ਕੀਤੇ ਜਾ ਰਹੇ ਹਨ। ਮੈਨੂੰ ਇਹ ਵੀ ਪਤਾ ਨਹੀਂ ਕਿ ਰਾਜ ਸਰਕਾਰ ਫੋਨ ਟੈਪਿੰਗ ਵਿੱਚ ਸ਼ਾਮਲ ਹੈ ਜਾਂ ਨਹੀਂ। ਕਈ ਅਧਿਕਾਰੀਆਂ ਨੇ ਵਿਧਾਇਕਾਂ ਨੂੰ ਸੁਚੇਤ ਕੀਤਾ ਹੈ ਕਿ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।”
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly