ਰਾਜਸਥਾਨ ’ਚ ਵਾਪਰੇ ਹਾਦਸੇ ’ਚ ਫ਼ਰੀਦਕੋਟ ਵਾਸੀ ਔਰਤ ਦੀ ਮੌਤ

ਫ਼ਰੀਦਕੋਟ ਦੇ ਡਾਕਟਰ ਪ੍ਰਿਤਪਾਲ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਰਾਜਸਥਾਨ ਵਿੱਚ ਵਾਪਰੇ ਇੱਕ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਡਾ. ਪ੍ਰਿਤਪਾਲ ਸਿੰਘ ਦੀ ਸਫਾਰੀ ਗੱਡੀ ਨੂੰ ਸਾਹਮਣਿਓਂ ਆਉਂਦੀ ਇੱਕ ਬੱਸ ਨੰਬਰ ਆਰਜੇ 13 ਪੀਜੇ 3635 ਨੇ ਟੱਕਰ ਮਾਰੀ, ਜਿਸ ਕਾਰਨ ਡਾ. ਪ੍ਰਿਤਪਾਲ ਸਿੰਘ ਦੀ ਮਾਤਾ ਗੁਰਦੀਪ ਕੌਰ ਨੂੰ ਗੰਭੀਰ ਸੱਟਾਂ ਵੱਜੀਆਂ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸੜਕ ਹਾਦਸੇ ਵਿੱਚ ਡਾ. ਪ੍ਰਿਤਪਾਲ ਸਿੰਘ (35), ਵਿਨੋਦ ਕੁਮਾਰ (36) ਅਤੇ ਅਜੀਨ (2) ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਅਰਜਨ (4) ਅਤੇ ਮਾਇਆ ਦੇਵੀ (31) ਦੇ ਵੀ ਮਾਮੂਲੀ ਸੱਟਾਂ ਲੱਗੀਆਂ। ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਪਦਮਪੁਰ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੋਂ ਸਾਰਿਆਂ ਨੂੰ ਸ਼੍ਰੀ ਗੰਗਾਨਗਰ ਦੇ ਬਾਲਾ ਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਗੁਰਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਪਦਮਪੁਰ ਪੁਲੀਸ ਨੇ ਹਾਦਸੇ ਲਈ ਜ਼ਿੰਮੇਵਾਰ ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Previous articleਨਿਊਜ਼ੀਲੈਂਡ ਨੇ ਟੈਸਟ ਲੜੀ ਵੀ ਹੂੰਝੀ
Next articleਨੌਜਵਾਨ ਦੀ ਮੌਤ: ਵਿਧਾਇਕ ਬੈਂਸ ਭਰਾਵਾਂ ਦੀ ਅਗਵਾਈ ’ਚ ਵਿਧਾਨ ਸਭਾ ਅੱਗੇ ਧਰਨਾ