ਰਾਜਸਥਾਨ, ਹਿਮਾਚਲ ਤੇ ਗੋਆ ’ਚ ਜਨਤਕ ਅਦਾਰੇ ਬੰਦ

ਹਿਮਾਚਲ ਪ੍ਰਦੇਸ਼ ’ਚ 31 ਮਾਰਚ ਤੱਕ ਵਿਦਿਅਕ ਅਦਾਰੇ ਬੰਦ ਰਹਿਣਗੇ

ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਸਾਰੇ ਵਿਦਿਅਕ ਅਦਾਰੇ, ਸਿਨੇਮਾ ਹਾਲ, ਜਿਮਨੇਜ਼ੀਅਮ ਹਾਲ ਕਰੋਨਾਵਾਇਰਸ ਫੈਲਣ ਦੇ ਡਰੋਂ ਬੰਦ ਕਰ ਦਿੱਤੇ ਗਏ ਹਨ। ਹਿਮਾਚਲ ਪ੍ਰਦੇਸ਼ ਵਿੱਚ 31 ਮਾਰਚ ਤੱਕ ਅਤੇ ਰਾਜਸਥਾਨ ਵਿੱਚ 30 ਮਾਰਚ ਤੱਕ ਵਿਦਿਅਕ ਸੰਸਥਾਵਾਂ ਬੰਦ ਕੀਤੀਆਂ ਗਈਆਂ ਹਨ।
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਵਿਦਿਅਕ ਸੰਸਥਾਵਾਂ ਬੰਦ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਅਜਿਹਾ ਕਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਸਾਵਧਾਨੀ ਵਜੋਂ ਕੀਤਾ ਗਿਆ ਹੈ। ਬਜਟ ਸੈਸ਼ਨ ਦੌਰਾਨ ਉਨ੍ਹਾਂ ਕਿਹਾ ਕਿ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ,ਆਂਗਣਵਾੜੀ ਕੇਂਦਰ ਅਤੇ ਕਰੈੱਚਜ਼ 31 ਮਾਰਚ ਤੱਕ ਬੰਦ ਰਹਿਣਗੇ।ਪ੍ਰੀਖਿਆਵਾਂ ਨਿਰਧਾਰਤ ਸਮੇਂ ਅਨੁਸਾਰ ਹੀ ਹੋਣਗੀਆਂ।ਹਿਮਾਚਲ ਵਿੱਚ ਅਜੇ ਤੱਕ ਕੋਵਿਡ-19 ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ।
ਜੈਪੁਰ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ 30 ਮਾਰਚ ਤੱਕ ਸਕੂਲ, ਕਾਲਜ,ਕੋਚਿੰਗ ਸੈਂਟਰ ਆਦਿ ਬੰਦ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭੀੜ ਭੜੱਕੇ ਵਾਲੇ ਇਲਾਕਿਆਂ ਵਿੱਚ ਨਾ ਜਾਣ। ਗੋਆ ਸਰਕਾਰ ਨੇ ਵੀ 31 ਮਾਰਚ ਤੱਕ ਸਕੂਲ, ਕਾਲਜ ,ਪੱਬ, ਸਿਨੇਮਾ ਹਾਲ ਬੰਦ ਕਰ ਦਿੱਤੇ ਹਨ। ਗੋਆ ਦੀ ਵਿਰੋਧੀ ਧਿਰ ਨੇ ਸਰਕਾਰ ਦੇ ਫੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਸਰਕਾਰ ਕੋਲ ਕਰੋਨਾਵਾਇਰਸ ਨਾਲ ਨਜਿੱਠਣ ਦੀ ਕੋਈ ਠੋਸ ਨੀਤੀ ਨਹੀ ਹੈ।

Previous article‘ਫੱਗਣ-ਚੇਤ ਦੀ ਝੜੀ’ ਨੇ ਕਰਾਈ ਤੌਬਾ
Next articleਜੰਮੂ ਕਸ਼ਮੀਰ ਦੇ ਰਾਜ ਦਰਜੇ ਦੀ ਬਹਾਲੀ ਲਈ ਸਾਰਿਆਂ ਨਾਲ ਮਿਲ ਕੇ ਕੰਮ ਕਰਾਂਗੇ: ਮੋਦੀ