ਪਟਿਆਲਾ (ਸਮਾਜ ਵੀਕਲੀ) :ਸਥਾਨਕ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 41 ਹੋਰ ਮਰੀਜ਼ ਕਰੋਨਾ ਦੀ ਭੇਟ ਚੜ੍ਹ ਗਏ ਹਨ। ਇਨ੍ਹਾਂ ਵਿਚੋਂ 12 ਮਰੀਜ਼ ਪਟਿਆਲਾ ਜ਼ਿਲ੍ਹੇ ਤੇ 27 ਹੋਰ ਪੰਜਾਬ ਦੇ ਹੀ ਵੱਖ ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ। ਦੋ ਮ੍ਰਿਤਕਾਂ ਦਾ ਸਬੰਧ ਪੰਜਾਬ ਤੋਂ ਬਾਹਰਲੇ ਰਾਜਾਂ ਨਾਲ ਹੈ।
ਉਂਜ ਅੱਜ ਪਟਿਆਲਾ ਵਿਚ 16 ਕਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ, ਕਿਉਂਕਿ 12 ਤਾਂ ਰਾਜਿੰਦਰਾ ਹਸਪਤਾਲ ’ਚ ਫੌਤ ਹੋਏ ਹਨ ਜਦੋਂਕਿ ਪਟਿਆਲਾ ਜ਼ਿਲ੍ਹੇ ਨਾਲ਼ ਸਬੰਧਤ ਚਾਰ ਕਰੋਨਾ ਮਰੀਜ਼ਾਂ ਦੀ ਹੋਰ ਵੱਖ ਵੱਖ ਹਸਪਤਾਲਾਂ ਵਿਚ ਵੀ ਮੌਤ ਹੋਈ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਕਿ ਰਾਜਿੰਦਰਾ ਹਸਪਤਾਲ ’ਚ ਅਜੇ ਤੱਕ ਆਕਸੀਜਨ ਦੀ ਕੋਈ ਕਮੀ ਨਹੀਂ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly