ਰਾਜੌਰੀ ਵਿੱਚ ਪੰਜਾਬ ਦਾ ਜਵਾਨ ਸ਼ਹੀਦ

ਪਾਕਿਸਤਾਨ ਨੇ ਕੰਟਰੋਲ ਰੇਖਾ ’ਤੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਬਿਨਾਂ ਉਕਸਾਹਟ ਦੇ ਭਾਰੀ ਗੋਲੀਬਾਰੀ ਕੀਤੀ ਤੇ ਮੋਰਟਾਰ ਦਾਗੇ, ਜਿਸ ਵਿੱਚ ਇਕ ਜਵਾਨ ਮਾਰਿਆ ਗਿਆ ਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪਾਕਿਸਤਾਨ ਨੇ ਲਗਾਤਾਰ ਦੂਜੇ ਦਿਨ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਰੱਖਿਆ ਬੁਲਾਰੇ ਅਨੁਸਾਰ ਪਾਕਿਸਤਾਨੀ ਫੌਜ ਨੇ ਸੁੰਦਰਬਨੀ ਸੈਕਟਰ ਵਿੱਚ ਕੰਟਰੋਲ ਰੇਖਾ ਨੇੜਲੇ ਫੌਜੀ ਕੈਂਪ ’ਤੇ ਸਵੇਰੇ 5.30 ਵਜੇ ਗੋਲੀਬਾਰੀ ਕੀਤੀ। ਪਾਕਿਸਤਾਨ ਵੱਲੋਂ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਤੇ ਗੋਲੇ ਦਾਗੇ ਗਏ। ਭਾਰਤੀ ਫੌਜ ਨੇ ਇਸ ਦਾ ਅਸਰਦਾਰ ਤਰੀਕੇ ਨਾਲ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਵਿੱਚ ਰਾਈਫਲਮੈਨ ਕਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਉਸ ਦੀ ਮੌਤ ਹੋ ਗਈ। ਗੋਲੀਬਾਰੀ ਵਿੱਚ ਚਾਰ ਹੋਰ ਜਵਾਨ ਜ਼ਖ਼ਮੀ ਹੋਏ ਹਨ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਰੱਖਿਆ ਬੁਲਾਰੇ ਨੇ ਮਾਰੇ ਗਏ ਫੌਜੀ ਜਵਾਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਐਤਵਾਰ ਨੂੰ ਵੀ ਪਾਕਿਸਤਾਨੀ ਫੌਜ ਨੇ ਬਿਨਾਂ ਉਕਸਾਹਟ ਦੇ ਗੋਲੀਬੰਦੀ ਦੀ ਉਲੰਘਣਾ ਕੀਤੀ ਸੀ।

Previous articleਪਰੀਕਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
Next articleਕਰਤਾਰਪੁਰ ਲਾਂਘੇ ਲਈ ਕਿਸਾਨ ਨੇ 16 ਏਕੜ ਜ਼ਮੀਨ ਦਿੱਤੀ