ਰਾਫ਼ਾਲ ਮੁੱਦੇ ’ਤੇ ਸੁਪਰੀਮ ਕੋਰਟ ਦੇ ਫ਼ੈਸਲੇ ਉਪਰ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨੂੰ ਲੈ ਕੇ ਭਾਜਪਾ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਨੇ ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ਦਾਖ਼ਲ ਕੀਤੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਉਹ ਪਟੀਸ਼ਨ ’ਤੇ 15 ਅਪਰੈਲ ਨੂੰ ਸੁਣਵਾਈ ਕਰੇਗਾ। ਨਵੀਂ ਦਿੱਲੀ ਪਾਰਲੀਮਾਨੀ ਹਲਕੇ ਤੋਂ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਨੇ ਅਰਜ਼ੀ ’ਚ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੇ ਜਿਹੜੀਆਂ ਨਿੱਜੀ ਟਿੱਪਣੀਆਂ ਕੀਤੀਆਂ ਹਨ, ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇੰਜ ਰਾਹੁਲ ਨੇ ਗਲਤ ਧਾਰਨਾ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਮੀਨਾਕਸ਼ੀ ਲੇਖੀ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਬੈਂਚ ਨੂੰ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਕਥਿਤ ਤੌਰ ’ਤੇ ਇਹ ਟਿੱਪਣੀ ਕੀਤੀ,‘‘ਹੁਣ ਸੁਪਰੀਮ ਕੋਰਟ ਨੇ ਵੀ ਆਖ ਦਿੱਤਾ ਹੈ ਕਿ ਚੌਕੀਦਾਰ ਚੋਰ ਹੈ।’’
HOME ਰਾਫ਼ਾਲ: ਮੀਨਾਕਸ਼ੀ ਲੇਖੀ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦਾ ਕੇਸ