ਮੁਜ਼ੱਫ਼ਰਪੁਰ (ਸਮਾਜਵੀਕਲੀ): ਬਿਹਾਰ ਦੀ ਅਦਾਲਤ ’ਚ ਯੋਗ ਗੁਰੂ ਰਾਮਦੇਵ ਤੇ ਪਤੰਜਲੀ ਆਯੂਰਵੇਦ ਦੇ ਐੱਮਡੀ ਅਚਾਰੀਆ ਬਾਲਕ੍ਰਿਸ਼ਨ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਯੋਗ ਗੁਰੂ ਨੇ ਕੋਵਿਡ-19 ਦੇ ਇਲਾਜ ਲਈ ਦਵਾਈ ਵਿਕਸਤ ਕਰਨ ਦਾ ਦਾਅਵਾ ਕਰਕੇ ਨਾ ਸਿਰਫ਼ ਲੋਕਾਂ ਨੂੰ ਗੁੰਮਰਾਹ ਕੀਤਾ ਬਲਕਿ ਲੱਖਾਂ ਲੋਕਾਂ ਦੀ ਜ਼ਿੰਦਗੀ ਨੂੰ ਵੀ ਜੋਖ਼ਮ ਵਿੱਚ ਪਾਇਆ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੁਕੇਸ਼ ਕੁਮਾਰ ਦੀ ਅਦਾਲਤ ਨੂੰ ਕੀਤੀ ਸ਼ਿਕਾਇਤ ਵਿੱਚ ਤਮੰਨਾ ਹਾਸ਼ਮੀ ਨੇ ਰਾਮਦੇਵ ਖ਼ਿਲਾਫ਼ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਤੇ ਹੋਰਨਾਂ ਦੋਸ਼ਾਂ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਕੇਸ ’ਤੇ ਸੁਣਵਾਈ 30 ਜੂਨ ਨੂੰ ਹੋਵੇਗੀ।