ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਕ੍ਰਿਸਮਸ ਦੀ ਪੂਰਵ ਸੰਧਿਆ ’ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਭਾਰਤੀਆਂ, ਵਿਸ਼ੇਸ਼ ਤੌਰ ’ਤੇ ਈਸਾਈ ਭਾਈਚਾਰੇ, ਨੂੰ ਕ੍ਰਿਸਮਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਈ ਨੂੰ ਪ੍ਰਭੂ ਈਸਾ ਵਲੋੋਂ ਦਿੱਤੇ ਪਿਆਰ, ਹਮਦਰਦੀ ਅਤੇ ਆਪਸੀ ਸਾਂਝ ਦੇ ਸੁਨੇਹੇ ਨੂੰ ਅਪਣਾਉਣ ਦਾ ਸੱਦਾ ਦਿੱਤਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ-ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਵੀ ਕ੍ਰਿਸਮਸ ਦੀ ਵਧਾਈ ਦਿੱਤੀ ਹੈ।