ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਅਤੇ ਵਿਸ਼ਵ ਦੇ ਕੋਨੇ ਕੋਨੇ ਵਿਚ ਵਸਦੇ ਭਾਰਤੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਸਭ ਦੇ ਲਈ ਖੁਸ਼ਹਾਲੀ ਦੀ ਕਾਮਨਾ ਕੀਤੀ ਅਤੇ ਗਰੀਬਾਂ ਨਾਲ ਖੁਸ਼ੀ ਸਾਂਝੀ ਕਰਨ ਦਾ ਸੱਦਾ ਦਿੱਤਾ। ਤਿਉਹਾਰ ਸੁਰੱਖਿਅਤ ਢੰਗ ਨਾਲ ਅਤੇ ਪ੍ਰਦੂਸ਼ਣ ਮੁਕਤ ਮਨਾਉਣ ਲਈ ਹੰਭਲਾ ਮਾਰਨ ਲਈ ਵੀ ਕਿਹਾ ਹੈ।