ਅੱਪਰਾ (ਸਮਾਜ ਵੀਕਲੀ)-ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਹਿਯੋਗ ਨਾਲ ਅਭੀਵਿਅਕਤੀ ਫ਼ਾਊਂਡੇਸ਼ਨ
ਵੱਲੋਂ ਜਲੰਧਰ ਜਿਲ•ੇ ਵਿੱਚ ਪਰਾਲੀ ਸੁਰੱਖਿਆ ਅਭਿਆਨ 2020 ਦੀ ਸ਼ੁਰੂਆਤ ਕੀਤੀ ਗਈ ਹੈ।ਜਾਣਕਾਰੀ ਦਿੰਦੇ ਹੋਏ ਡੀ.ਡੀ.ਐਮ ਨਾਬਾਰਡ ਮੈਡਮ ਸਵਿਤਾ ਸਿੰਘ ਨੇ ਦੱਸਿਆ ਕਿ ਨੈਸ਼ਨਲ ਅੱਡੈਪਟੇਸ਼ਨ ਫੰਡ ਫ਼ਾਰ ਕਲਾਈਮੇਟ ਚੇਂਜ ਦੇ ਤਹਿਤ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਸਬੰਧੀ ਜਾਗਰੂਕਤਾ ਪ੍ਰੋਗਰਾਮ ਪੰਜਾਬ ਦੇ ਸਾਰੇ ਜਿਲਿ•ਆਂ ਵਿੱਚ ਕੀਤਾ ਜਾਵੇਗਾ ਅਤੇ ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਵਾਲ ਪੇਂਟਿੰਗ ਦੁਆਰਾ ਉਤਸ਼ਾਹਿਤ ਕੀਤਾ ਜਾਵੇਗਾ।ਇਸ ਮੋਕੇ ਸੰਸਥਾ ਦੇ ਖੇਤਰੀ ਨਿਰਦੇਸ਼ਕ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਹਿਯੋਗ ਨਾਲ ਅਭੀਵਿਅਕਤੀ ਫਾਊਂਡੇਸ਼ਨ ਵੱਲੋਂ ਜਲੰਧਰ ਵਿੱਚ 1430 ਵਾਲ ਪੇਂਟਿੰਗ ਪਰਾਲੀ ਸੁਰੱਖਿਆ ਅਭਿਆਨ ਤਹਿਤ ਕੀਤੀਆਂ ਜਾਣਗੀਆਂ ਅਤੇ ਲੋਕਾ ਨੂੰ ਜਾਗਰੂਕ ਕੀਤਾ ਜਾਵੇਗਾ।