ਰਾਸ਼ਨ ਦੀ ਕਾਣੀ ਵੰਡ ਖ਼ਿਲਾਫ਼ ਰੋਸ ਮੁਜ਼ਾਹਰੇ

ਬਠਿੰਡਾ (ਸਮਾਜਵੀਕਲੀ) : ਜ਼ਿਲ੍ਹੇ ਦੀ ਸੰਗਤ ਮੰਡੀ ’ਚ ਗ਼ਰੀਬਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਰਾਸ਼ਨ ਦੀ ਕਾਣੀ ਵੰਡ ਖ਼ਿਲਾਫ਼ ਦਲਿਤ ਮਜ਼ਦੂਰਾਂ ਵੱਲੋਂ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।

ਰੋਸ ਮੁਜ਼ਾਹਰੇ ਦੀ ਅਗਵਾਈ ਕਰ ਰਹੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ, ਜ਼ਿਲ੍ਹਾ ਕਮੇਟੀ ਮੈਂਬਰ ਗੁਰਮੀਤ ਸਿੰਘ ਜੈ ਸਿੰਘ ਵਾਲਾ, ਕਾਲਾ ਸਿੰਘ ਅਤੇ ਪਾਲੀ ਸਿੰਘ ਸੰਗਤ ਕਲਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਇਸ ਕਾਣੀ ਵੰਡ ਖ਼ਿਲਾਫ਼ ਆਉਂਦੀ 20 ਮਈ ਨੂੰ ਜ਼ਿਲ੍ਹੇ ਦੇ ਸੈਂਕੜੇ ਪਿੰਡਾਂ ਵਿੱਚ ਰੋਸ ਮੁਜ਼ਾਹਰੇ ਅਤੇ ਰੈਲੀਆਂ ਕੀਤੀਆਂ ਜਾਣਗੀਆਂ।

ਉਕਤ ਰੋਸ ਪ੍ਰਦਰਸ਼ਨਾਂ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਆਗੂ ਅਤੇ ਕਾਰਕੁਨ ਵੀ ਸ਼ਾਮਲ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਪਿੰਡਾਂ ਵਿਚਲੇ ਸਿਆਸੀ ਵਿਅਕਤੀਆਂ ਦੇ ਦਬਾਅ ਅਧੀਨ ਲੋੜਵੰਦਾਂ ਨੂੰ ਰਾਸ਼ਨ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਸਿਰਫ਼ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਵੰਡਣ ਦੀ ਨੀਤੀ ਕਾਰਨ ਘੱਟੋ ਘੱਟ ਦੋ ਤਿਹਾਈ ਗਰੀਬਾਂ ਨੂੰ ਸਰਕਾਰੀ ਰਾਸ਼ਨ ਨਹੀਂ ਮਿਲ ਰਿਹਾ।

Previous articleਬੁਆਣੀ ’ਚ ਪੁੱਤ ਨੇ ਮਾਂ ਮਾਰੀ
Next articleਨਰਸਾਂ ਦੇ ਘਿਰਾਓ ਤੋਂ ਪਹਿਲਾਂ ਮੁੱਖ ਮੰਤਰੀ ਨਿਵਾਸ ਦੁਆਲੇ ਪੁਲੀਸ ਤਾਇਨਾਤ