ਰਾਸਟਰੀ ਬਾਲੜੀ ਦਿਵਸ: ਕਪੂਰਥਲਾ ਦੀਆਂ 2092 ਵਿਦਿਆਰਥਣਾਂ ਨੂੰ ਦਿੱਤੇ ਮੁਫ਼ਤ ਸਮਾਰਟ ਫੋਨ ਬਣ ਰਹੇ ਹਨ ਡਿਜੀਟਲ ਸਿੱਖਿਆ ਦਾ ਆਧਾਰ- ਨਵਤੇਜ ਚੀਮਾ

ਕੈਪਸ਼ਨ- ਵਿਧਾਇਕ ਨਵਤੇਜ ਸਿੰਘ ਚੀਮਾ ਦੀ ਤਸਵੀਰ ।

ਕੈਪਟਨ ਸਰਕਾਰ ਦਾ ਉਪਰਾਲਾ ਵਿਦਿਆਰਥਣਾਂ ਦੇ ਡਿਜੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਿਤ ਹੋਵੇਗਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਦੀਆਂ ਬਾਲੜੀਆਂ ਨੂੰ ਸਮਾਰਟ ਫੋਨ ਦਾ ਤੋਹਫਾ ਦਿੱਤਾ ਹੈ ਜੋ ਡਿਜੀਟਲ ਸਿੱਖਿਆ ਦਾ ਆਧਾਰ ਬਣ ਕੇ ਉੱਭਰ ਰਹੇ ਹਨ। ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ.ਨਵਤੇਜ ਸਿੰਘ ਚੀਮਾ ਨੇ ਅੱਜ ਰਾਸ਼ਟਰੀ ਬਾਲੜੀ ਦਿਵਸ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬਾਰਵੀ ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ ‘ਪੰਜਾਬ ਸਮਾਰਕੁਨੈਕਟ ਸਕੀਮ‘ ਸ਼ੁਰੂ ਕੀਤੀ ਹੋਈ ਹੈ, ਇਸ ਯੋਜਨਾ ਤਹਿਤ ਜ਼ਿਲਾ ਕਪੂਰਥਲਾ ਦੇ 4371 ਵਿਦਿਆਰਥੀਆਂ ਨੂੰ ਇਨਾਂ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ ਹੈ ਜਿਹਨਾਂ ਵਿੱਚ 2092 ਕੁੜੀਆਂ ਸਾਮਿਲ ਹਨ।

ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 1 ਲੱਖ 75 ਹਜ਼ਾਰ 443 ਵਿਦਿਆਰਥੀਆਂ (ਲੜਕੇ-ਲੜਕੀਆਂ) ਨੂੰ ਇਹ ਸਮਾਰਟ ਫੋਨ ਵੰਡੇ ਜਾ ਚੁੱਕੇ ਹਨ, ਜਿਹਨਾਂ ਵਿੱਚ ਲਗਭਗ 86915 ਕੁੜੀਆਂ ਹਨ। ਉਨਾਂ ਕਿਹਾ ਕਿ ਇਹ ਸਕੀਮ ਸਮਾਰਟ ਫੋਨ ਜਰੀਏ ਨੌਜਵਾਨਾਂ ਦਾ ਖਾਸ ਕਰਕੇ ਕੁੜੀਆਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਤ ਹੋਵੇਗੀ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਮਾਰਟ ਫੋਨ ਦੇਣ ਦਾ ਉਪਰਾਲਾ ਕੀਤਾ ਹੈ, ਜਿਸ ਲਈ ਸਾਲ 2018-19 ਦੇ ਬਜ਼ਟ ਵਿੱਚ ਹੀ 90 ਕਰੋੜ ਰੁਪਏ ਰੱਖੇ ਗਏ।

ਸਮਾਰਟ ਫੋਨ ਦੇ ਨਾਲ ਬੱਚੇ ਆਧੁਨਿਕ ਸਿੱਖਿਆ, ਕਿੱਤੇ ਦੀ ਚੋਣ, ਕਿੱਤਾਮੁੱਖੀ ਸਿੱਖਿਆ, ਰੋਜ਼ਗਾਰ ਮੌਕਿਆਂ ਅਤੇ ਹੋਰ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ। ਆਧੁਨਿਕ ਸਹੂਲਤਾਂ ਨਾਲ ਲੈਸ ਇਸ ਮੋਬਾਇਲ ਵਿੱਚ ਸਿੱਖਿਆ ਨਾਲ ਸਬੰਧਤ ਸਾਰੇ ਐਪ, ਐਮ-ਸੇਵਾ, ਕੈਪਟਨ ਕੁਨੈਕਟ ਅਤੇ ਹੋਰ ਫੀਚਰ ਪਹਿਲਾਂ ਹੀ ਇੰਨਸਟਾਲ ਹਨ।

Previous article*ਸਦੀਵੀ ਸੱਚ*
Next articleਸ਼ੀਤ ਹਵਾ