ਰੂਬਲਪ੍ਰੀਤ ਸਿੰਘ ਨੇ ਸੈਨਿਕ ਸਕੂਲ ਦੀ ਪ੍ਰਵੇਸ਼ ਪ੍ਰੀਖਿਆ ਕੀਤੀ ਪਾਸ

ਕੈਪਸ਼ਨ-ਰੂਬਲਪ੍ਰੀਤ ਸਿੰਘ ਆਪਣੇ ਪਿਤਾ ਸਰਬਜੀਤ ਕੌਰ ਤੇ ਮਾਤਾ ਕੁਲਵੰਤ ਕੌਰ ਨਾਲ ਜਾਣਕਾਰੀ ਦਿੰਦਾ ਹੋਇਆ

ਵਿਦੇਸ਼ ਜਾਣ ਦੀ ਬਜਾਏ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਹੈ ਰੂਬਲਪ੍ਰੀਤ

ਹੁਸੈਨਪੁਰ (ਸਮਾਜ ਵੀਕਲੀ) (ਕੌੜਾ)-ਜਿੱਥੇ ਪੰਜਾਬ ਦੀ ਨੌਜਵਾਨ ਪੀੜ੍ਹੀ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਵਿਦੇਸ਼ ਜਾਣ ਨੂੰ ਤਰਜੀਹ ਦੇ ਰਹੀ ਹੈ। ਉਥੇ ਹੀ ਇਸ ਸਮੇਂ ਵਿੱਚ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਜਜ਼ਬਾ ਲਏ ਹੋਏ ਸੁਲਤਾਨਪੁਰ ਲੋਧੀ ਦੇ ਪਿੰਡ ਭਗਤਪੁਰ ਦੇ ਜਵਾਹਰ ਨਵੋਦਿਆ ਵਿਦਿਆਲਾ ਮਸੀਤਾਂ ਦੇ ਛੇਵੀਂ ਜਮਾਤ ਵਿੱਚ ਪੜ੍ਹਦੇ ਰੂਬਲਪ੍ਰੀਤ ਸਿੰਘ ਨੇ ਸੈਨਿਕ ਸਕੂਲ ਕਪੂਰਥਲਾ ਦੀ ਪ੍ਰਵੇਸ਼ ਪ੍ਰੀਖਿਆ ਨੂੰ ਪਾਸ ਕਰ ਸੈਨਿਕ ਸਕੂਲ ਕਪੂਰਥਲਾ ਵਿੱਚ ਦਾਖਲਾ ਲਿਆ ਹੈ । ਇਸ ਨਾਲ ਜਿਥੇ ਸੁਲਤਾਨਪੁਰ ਲੋਧੀ ਦੇ ਪਿੰਡ ਭਗਤਪੁਰ ਵਿੱਚ ਰੂਬਲਪ੍ਰੀਤ ਸਿੰਘ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ।

ਉੱਥੇ ਹੀ ਰੂਬਲਪ੍ਰੀਤ ਸਿੰਘ ਸਮੇਤ ਉਸ ਦੇ ਪਿਤਾ ਸਰਬਜੀਤ ਸਿੰਘ ਤੇ ਮਾਤਾ ਕੁਲਵੰਤ ਕੌਰ ਨੂੰ ਹਰ ਪਾਸਿਓਂ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਰੂਬਲਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਬਚਪਨ ਤੋਂ ਹੀ ਦੇਸ਼ ਸੇਵਾ ਦਾ ਸ਼ੌਕ ਸੀ। ਇਸੇ ਸ਼ੌਕ ਨੂੰ ਲੈ ਕੇ ਹੀ ਜਵਾਹਰ ਨਵੋਦਿਆ ਵਿਦਿਆਲਿਆ ਅਤੇ ਸੈਨਿਕ ਸਕੂਲ ਕਪੂਰਥਲਾ ਦੀ ਪ੍ਰਵੇਸ਼ ਪ੍ਰੀਖਿਆ ਦਿੱਤੀ ਸੀ । ਇਨ੍ਹਾਂ ਦੋਵਾਂ ਪ੍ਰੀਖਿਆਵਾਂ ਵਿਚ ਹੀ ਸਫਲਤਾ ਹਾਸਲ ਕਰਨ ਤੋਂ ਬਾਅਦ ਆਪਣੇ ਬਚਪਨ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਲਈ ਜਵਾਹਰ ਨਵੋਦਿਆ ਵਿਦਿਆਲਾ ਮਸੀਤਾਂ ਤੋਂ ਸੈਨਿਕ ਸਕੂਲ ਕਪੂਰਥਲਾ ਦੀ ਚੋਣ ਕੀਤੀ । ਰੂਬਲਪ੍ਰੀਤ ਸਿੰਘ ਦੇ ਪਿਤਾ ਸਰਬਜੀਤ ਸਿੰਘ ਤੇ ਮਾਤਾ ਕੁਲਵੰਤ ਕੌਰ ਨੇ ਆਪਣੇ ਪੁੱਤਰ ਰੂਬਲਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

Previous articleSara Ali Khan pens Shayari, hopes it ‘won’t be dismissed’
Next articleਕਾਲੇ ਕਨੂੰਨ