ਸ੍ਰੀ ਗੋਇੰਦਵਾਲ ਸਾਹਿਬ- ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਏ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਵੇਂਈ ਪੂੰਈ ਦੇ ਸਤਨਾਮ ਸਿੰਘ ਦੀ ਇਟਲੀ ’ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਉਸ ਦੇ ਭਰਾ ਕੁਲਵੰਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ 14 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਦੇ ਸ਼ਹਿਰ ਰੋਮ ਗਿਆ ਸੀ ਜਿੱਥੇ ਕੁਝ ਦਿਨ ਪਹਿਲਾਂ ਉਹ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਿਆ ਸੀ। ਪਰਿਵਾਰ ਨੂੰ ਅੱਜ ਉਸ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਸਤਨਾਮ ਸਿੰਘ ਦੀ ਪਤਨੀ ਕਰੀਬ 2 ਮਹੀਨੇ ਪਹਿਲਾਂ ਹੀ ਬੱਚੇ ਸਮੇਤ ਉਸ ਕੋਲ ਰਹਿਣ ਲਈ ਇਟਲੀ ਗਈ ਸੀ ਜਦਕਿ ਉਸ ਦੀ ਇਕ ਲੜਕੀ ਤੇ ਬਜ਼ੁਰਗ ਪਿਤਾ ਪਿੱਛੇ ਘਰ ਮੌਜੂਦ ਹਨ। ਪਿਤਾ ਦਰਬਾਰਾ ਸਿੰਘ, ਪਰਿਵਾਰ ਅਤੇ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਦੇਸ਼ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਸਤਨਾਮ ਸਿੰਘ ਦੀ ਦੇਹ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਜੋ ਉਸ ਦੀਆਂ ਅੰਤਿਮ ਰਸਮਾਂ ਨਿਭਾਈਆਂ ਜਾ ਸਕਣ।
INDIA ਰੋਜ਼ੀ-ਰੋਟੀ ਲਈ ਇਟਲੀ ਗਏ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ