ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਨੇ ਪੱਕੇ ਹੋਣ ਲਈ ਬਾਦਲ ਪਿੰਡ ’ਚ ਮਨਪ੍ਰੀਤ ਦੀ ਰਿਹਾਇਸ਼ ਅੱਗੇ ਧਰਨਾ ਲਾਇਆ

ਲੰਬੀ (ਸਮਾਜ ਵੀਕਲੀ): ਪੱਕੇ ਕਰਨ ਦਾ ਚੋਣ ਵਾਅਦਾ ਪੂਰਾ ਨਾ ਹੋਣ ’ਤੇ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਿੰਡ ਬਾਦਲ ਰਿਹਾਇਸ਼ ਮੂਹਰੇ ਧਰਨਾ ਲਗਾ ਦਿੱਤਾ। ਇਸ ਮੌਕੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਵੱਲੋਂ ਬਣਾਈ ਪੰਜ ਮੰਤਰੀਆਂ ‘ਤੇ ਆਧਾਰਿਤ ਕਮੇਟੀ ਵੱਲੋਂ ਪੱਕਾ ਕਰਨ ਲਈ ਕੋਈ ਹੱਲ ਨਾ ਕੱਢਣ ਖ਼ਿਲਾਫ਼ ਤਿੱਖਾ ਰੋਸ ਜਤਾਇਆ।

ਸੂਬੇ ਵਿਚ ਪਨਬਸ ਦੇ 18 ਡਿਪੂ, ਦੋ ਸਬ ਡਿਪੂ ਅਤੇ ਪੀਆਰਟੀਸੀ ਦੇ 9 ਡਿਪੂਆਂ ਦੇ ਕਰੀਬ 9 ਹਜ਼ਾਰ ਡਰਾਈਵਰ, ਕੰਡਕਟਰ ਅਤੇ ਵਰਕਸ਼ਾਪ ਮੁਲਾਜ਼ਮ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਹਨ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਆਗੂ ਹਰਜਿੰਦਰ ਸਿੰਘ ਸੇਖੋਂ ਨੇ ਕਿਹਾ ਕਿ 14 ਸਾਲਾਂ ਤੋਂ 12-13 ਹਜ਼ਾਰ ਰੁਪਏ ਪ੍ਰਤੀ ਮਹੀਨੇ ਠੇਕਾ ਆਧਾਰ ‘ਤੇ ਸੇਵਾਵਾਂ ਦੇ ਰਹੇ ਹਨ। ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਮੁਲਾਜਮਾਂ ਪੱਕੇ ਕਰਨ ਦਾ ਵਾਅਦਾ ਕੀਤਾ ਸੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ’ਤੇ ਕਰੋਨਾ ਦਾ ਅਸਰ ਨਾ ਦੇ ਬਰਾਬਰ: ਜਮਹੂਰੀ ਕਿਸਾਨ ਸਭਾ
Next articleਕੈਥੋਲਿਕ ਆਗੂ ਮੁਆਫ਼ੀ ਮੰਗਣ ’ਚ ਝਿਜਕ ਨਾ ਮੰਨਣ: ਟਰੂਡੋ