ਲਖੀਮਪੁਰ ਖੀਰੀ ਵਿੱਚ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ

ਲਖੀਮਪੁਰ ਖੀਰੀ (ਸਮਾਜ ਵੀਕਲੀ) : ਇੱਥੋਂ ਦੀ ਪੁਲੀਸ ਨੇ ਇੱਕ ਪੰਦਰਾਂ ਸਾਲਾ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦੇ ਦੋਸ਼ ਹੇਠ ਪੰਜ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲੀਸ ਅਨੁਸਾਰ ਘਟਨਾ ਦੇਰ ਰਾਤ ਵਾਪਰੀ। ਪੀੜਤ ਨੇ ਘਰ ਪਹੁੰਚ ਕੇ ਪਰਿਵਾਰ ਨੂੰ ਦੱਸਿਆ ਅਤੇ ਮਾਪਿਆਂ ਨੇ ਤੁਰੰਤ ਲੜਕੀ ਨੂੰ ਜ਼ਿਲ੍ਹਾ ਹਸਪਤਾਲ ਭਰਤੀ ਕਰਵਾਉਣ ਮਗਰੋਂ ਮੁਹੰਮਦੀ ਪੁਲੀਸ ਥਾਣੇ ਘਟਨਾ ਬਾਰੇ ਇਤਲਾਹ ਦਿੱਤੀ। ਏਐੱਸਪੀ ਅਰੁਣ ਕੁਮਾਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਭਰਾ ਨੇ ਉਨ੍ਹਾਂ ਦੇ ਪਿੰਡ ਦੇ ਹੀ ਪੰਜ ਜਣਿਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਮਗਰੋਂ ਪੁਲੀਸ ਨੇ ਮੁਲਜ਼ਮਾਂ ਨੂੰ ਪੁੱਛ ਪੜਤਾਲ ਲਈ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਪੀੜਤਾ ਨੇ ਮੈਜਿਸਟ੍ਰੇਟ ਕੋਲ ਬਿਆਨ ਦਰਜ ਕਰਵਾਉਂਦਿਆਂ ਚਾਰ ਮੁਲਜ਼ਮਾਂ ਦੀ ਪਛਾਣ ਦਾ ਖੁਲਾਸਾ ਕੀਤਾ ਹੈ, ਜੋ ਉਸ ਦੇ ਪਿੰਡ ਨਾਲ ਸਬੰਧ ਰੱਖਦੇ ਹਨ ਅਤੇ ਉਸ ਨੂੰ ਪਹਿਲਾਂ ਤੋਂ ਜਾਣਦੇ ਸਨ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਦੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Previous articleਕੈਮੀਕਲ ਫੈਕਟਰੀ ਵਿੱਚ ਧਮਾਕੇ ਕਾਰਨ 4 ਹਲਾਕ, 20 ਜ਼ਖ਼ਮੀ
Next articleਰਾਸ਼ਟਰਮੰਡਲ ਖੇਡਾਂ ਦੇ ਸਾਮਾਨ ਦੀ ਖ਼ਰੀਦ ’ਚ ਘੁਟਾਲੇ ਸਬੰਧੀ ਸੁਣਵਾਈ ਅਗਲੇ ਮਹੀਨੇ