ਮੁੰਬਈ- ਇੱਥੋਂ ਦੇ ਇਕ ਹਸਪਤਾਲ ਦੇ ਆਈਸੀਯੂ ’ਚ ਦਾਖ਼ਲ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ’ਚ ਪਹਿਲਾਂ ਨਾਲੋਂ ਸੁਧਾਰ ਆਇਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਦੇ ਇਕ ਬੁਲਾਰੇ ਨੇ ਦਿੱਤੀ। ਜ਼ਿਕਰਯੋਗ ਹੈ ਕਿ 90 ਸਾਲਾ ਲਤਾ ਮੰਗੇਸ਼ਕਰ ਨੂੰ ਸੋਮਵਾਰ ਨੂੰ ਸਾਹ ਲੈਣ ’ਚ ਤਕਲੀਫ਼ ਹੋਣ ’ਤੇ ਇੱਥੋਂ ਦੇ ਬਰੀਚ ਕੈਂਡੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।